ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ 16 ਜੂਨ ਨੂੰ ਸੱਦੀ ਹੈ।ਇਹ ਮੀਟਿੰਗ ਸ. ਜਿਸ ਦੀ ਪ੍ਰਧਾਨਗੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ। ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਕੋਈ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾ ਕੇ ਨਵਾਂ ਜਥੇਦਾਰ ਲਾਉਣ ਦੀਆਂ ਹਰ ਪਾਸੇ ਅਫਵਾਹਾਂ ਹਨ ਪਰ ਇਸ ਬਾਰੇ ਸ਼੍ਰੋਮਣੀ ਕਮੇਟੀ ਦਾ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਦੌਰਾਨ ਅਕਾਲੀ ਦਲ ਵੀ ਸਿੱਧੇ ਤੌਰ ‘ਤੇ ਕੁਝ ਨਹੀਂ ਕਹਿ ਰਿਹਾ। ਹੁਣ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਹੀ ਕੁਝ ਸਪੱਸ਼ਟ ਹੋਵੇਗਾ। ਕਾਂਗਰਸ-ਅਕਾਲੀ ਤੇ ‘ਆਪ’ ਦੀ ਹੋਵੇਗੀ ਮੁਲਾਕਾਤ! CM ਮਾਨ ਦੀ ਮੰਨੀ ਗੱਲ ! | ਫਰੀਦਕੋਟ ਨਿਊਜ਼ | D5 Channel Punjabi ਦੱਸ ਦੇਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਆਪ’ ਨੇਤਾ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਕੁੜਮਾਈ ‘ਚ ਸ਼ਾਮਲ ਹੋਣ ਲਈ ਦਿੱਲੀ ਸਥਿਤ ਕਪੂਰਥਲਾ ਹਾਊਸ ਪਹੁੰਚੇ ਸਨ। ਇਸ ਤੋਂ ਪਹਿਲਾਂ ਵੀ 20 ਮਈ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਈ ਸੀ।ਜਿਸ ਵਿੱਚ ਕਮੇਟੀ ਨੇ ਦਿੱਲੀ ਦੇ ਪਹਿਲਵਾਨਾਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਈਸ਼ਨਿੰਦਾ ਦੇ ਮਾਮਲਿਆਂ ਵਿੱਚ ਸਖ਼ਤ ਨਿਯਮ ਬਣਾਉਣੇ ਚਾਹੀਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।