SGPC ਵਲੋਂ ਦਰਬਾਰ ਸਾਹਿਬ ਚ ਪਰਫਿਊਮ ਵਰਤਣ ਤੇ ਪਾਬੰਦੀ ⋆ D5 News


ਅੰਮ੍ਰਿਤਸਰ, 10 ਅਕਤੂਬਰ 2023- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਦਰਬਾਰ ਸਾਹਿਬ ਚ ਪਰਫਿਊਮ ਵਰਤਣ ਤੇ ਪਾਬੰਦੀ ਲਗਾ ਦਿੱਤੀ ਹੈ। ਮੀਡੀਆ ਰਿਪੋਰਟਸ ਮੁਤਾਬਿਕ, ਐਸਜੀਪੀਸੀ ਨੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੁਰੀ ਚ ਪਰਫਿਊਮ ਛਿੜਕਣ ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਇਸ ਲਈ ਲਗਾਈ ਗਈ ਹੈ ਕਿਉਂਕਿ, ਐਸਜੀਪੀਸੀ ਦੇ ਦਾਅਵੇ ਮੁਤਾਬਿਕ, ਪਰਫਿਊਮ ਵਿਚ ਹਾਨੀਕਾਰਕ ਕੈਮੀਕਲ ਤੇ ਅਲਕੋਹਲ ਦਾ ਮਿਸ਼ਰਨ ਹੁੰਦਾ ਹੈ ਅਤੇ ਅਲਕੋਹਲ ਦਾ ਇਸਤੇਮਾਲ ਸਿੱਖ ਮਰਿਯਾਦਾ ਦੀ ਉਲੰਘਣਾ ਹੈ। ਐੱਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧੀ ਸਾਰੇ ਗੁਰਦੁਆਰਿਆਂ ਦੇ ਮੈਨੇਜ਼ਰਾਂ ਨੂੰ ਸਰਕੂਲਰ ਜਾਰੀ ਕਰਦਿਆਂ ਇਸ ’ਤੇ ਪੂਰੀ ਤਰ੍ਹਾਂ ਰੋਕ ਲਾਉਂਦਿਆਂ ਪ੍ਰਬੰਧਕਾਂ ਨੂੰ ਇਸ ਦਾ ਕੋਈ ਬਦਲ ਵਰਤਣ ਦੀ ਹਦਾਇਤ ਦਿੱਤੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *