ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਅੰਤਿਮ ਅਰਦਾਸ ਹੈ। ਉਨ੍ਹਾਂ ਦੇ ਭੋਗ ਦੀ ਰਸਮ ਦਾਣਾ ਮੰਡੀ ਵਿੱਚ ਹੋ ਰਹੀ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਅਤੇ ਇੰਡਸਟਰੀ ਦੇ ਲੋਕ ਦਸਤਾਰਾਂ ਸਜਾ ਕੇ ਪਹੁੰਚ ਰਹੇ ਹਨ। ਇਸ ਦੌਰਾਨ ਉਸ ਦੇ ਮਾਤਾ-ਪਿਤਾ ਦਾ ਬੁਰਾ ਹਾਲ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿੱਚ ਲੰਗਰ ਦੀ ਸੇਵਾ ਕਰਵਾਈ ਜਾ ਰਹੀ ਹੈ। ਆਈਆਂ ਸੰਗਤਾਂ ਲਈ ਭੋਜਨ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਦੂਰ-ਦੁਰਾਡੇ ਸ਼ਹਿਰਾਂ ਅਤੇ ਪਿੰਡਾਂ ਤੋਂ ਆਏ ਲੋਕ ਖਾਲੀ ਹੱਥ ਘਰਾਂ ਨੂੰ ਨਾ ਪਰਤਣ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।