ਭਲਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਬਲਵੀਰ ਸਿੰਘ ਘੁੰਨਸ ਨੇ ਆਪਣੇ ਗ੍ਰਹਿ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੀ ਥਾਂ ਉਨ੍ਹਾਂ ਨੂੰ ਸਮਰਥਨ ਦੇਣ ਦੇ ਪੂਰੇ ਸੰਕੇਤ ਦਿੱਤੇ ਹਨ। ਮੈਂਬਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੀ ਆਜ਼ਾਦ ਮਰਜ਼ੀ ਅਤੇ ਜ਼ਮੀਰ ਦੀ ਆਵਾਜ਼ ਨਾਲ ਇਸ ਚੋਣ ਵਿਚ ਹਿੱਸਾ ਲੈਣ। ਘੁੰਨਸ ਨਾਲ ਬੈਠੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ ਨੇ ਕਿਹਾ ਕਿ ਉਹ ਬੀਬੀ ਜਗੀਰ ਕੌਰ ਦੀ ਖੁੱਲ੍ਹ ਕੇ ਹਮਾਇਤ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
