ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਵਿਧਾਇਕ ਸ਼ੀਤਲ ਅੰਗੁਰਾਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ 28 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਅਸਤੀਫਾ ਰੱਦ ਕਰ ਦਿੱਤਾ ਹੈ।
ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਪਰ ਸਪੀਕਰ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ। ਜੇਕਰ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਾ ਹੋਇਆ ਤਾਂ ਉਹ ਅਦਾਲਤ ਦਾ ਰੁਖ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਦੇ ਨਾਲ-ਨਾਲ ਇਸ ਸੀਟ ’ਤੇ ਜ਼ਿਮਨੀ ਚੋਣ ਨਹੀਂ ਕਰਵਾਉਣਾ ਚਾਹੁੰਦੀ, ਇਸ ਲਈ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਜਾ ਰਿਹਾ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।