ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਟੈਂਕੀ ’ਤੇ ਚੜ੍ਹ ਕੇ ਪੀਟੀਆਈ ਦੀਆਂ ਦੋ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਦਾ ਹਾਲ ਚਾਲ ਪੁੱਛਿਆ ਅਤੇ ਆਮ ਆਦਮੀ ਪਾਰਟੀ ’ਤੇ ਉਨ੍ਹਾਂ ਨੂੰ ਝੂਠੇ ਵਾਅਦੇ ਕਰਕੇ ਗੁੰਮਰਾਹ ਕਰਨ ਦਾ ਦੋਸ਼ ਲਾਇਆ।
ਮਾਨ ਨੇ ਕਿਹਾ ਕਿ ਜੇਕਰ ਬੇਰੁਜਗਾਰ ਮਹਿਲਾ ਅਧਿਆਪਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭੈਣਾਂ ਸਮਝ ਕੇ ਮੋਹਾਲੀ ਤੋਂ ਟੈਂਕੀ ਤੋਂ ਉਤਾਰਿਆ ਸੀ ਤਾਂ ਅੱਜ ਕੇਜਰੀਵਾਲ ਨੂੰ ਆਪਣੀਆਂ ਭੈਣਾਂ ਦੀ ਸਾਰ ਲੈਣੀ ਚਾਹੀਦੀ ਹੈ ਜੋ ਖਰਾਬ ਮੌਸਮ ‘ਚ ਟੈਂਕੀ ‘ਤੇ ਚੜ੍ਹਨ ਲਈ ਮਜਬੂਰ ਹਨ।
646 ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਲਾਭ ਸਿੰਘ ਭੋਲਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮੈਰਿਟ ਸੂਚੀ ਜਾਰੀ ਨਾ ਕੀਤੀ ਤਾਂ ਇੱਕ-ਦੋ ਦਿਨਾਂ ਵਿੱਚ ਗੁਪਤ ਐਕਸ਼ਨ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਬੇਰੁਜ਼ਗਾਰ ਪੀਟੀਆਈ ਮਹਿਲਾ ਅਧਿਆਪਕ ਲਗਾਤਾਰ ਚੌਥੇ ਦਿਨ ਵੀ ਮੀਂਹ ਵਿੱਚ ਸਿਵਲ ਹਸਪਤਾਲ ਦੀ 100 ਫੁੱਟ ਉੱਚੀ ਟੈਂਕੀ ’ਤੇ ਚੜ੍ਹੇ ਰਹੇ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ ਸਾਬਕਾ ਮੰਤਰੀ ਦੇ ਫੜੇ ਗਏ ਜੰਗਲਾਤ ਅਧਿਕਾਰੀਆਂ ਨਾਲ ਸਬੰਧ ਸਨ। ਉਸ ‘ਤੇ 25,000 ਤੋਂ ਵੱਧ ਦਰੱਖਤਾਂ ਦੀ ਗੈਰ-ਕਾਨੂੰਨੀ ਕਟਾਈ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਬੀ ਦੀ ਸਾਜ਼ਿਸ਼ ਤਹਿਤ ਕੇਸ ਦਰਜ ਕੀਤਾ ਗਿਆ ਸੀ