
ਅਕਾਲੀ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਬਾਦਲ ਬਹਿਬਲ ਗੋਲੀ ਕਾਂਡ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਏ ਹਨ। ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਸੁਖਬੀਰ ਬਾਦਲ ਤੋਂ ਸਵਾਲਾਂ ਦੇ ਜਵਾਬ ਦੇ ਰਹੀ ਹੈ। SIT ਅੱਗੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕਿਹਾ ਕਿ ਸਿਆਸੀ ਡਰਾਮਾ ਹੈ। ਮੁਲਜ਼ਮਾਂ ਨੂੰ ਫੜਨ ਵੱਲ ਕੋਈ ਧਿਆਨ ਨਹੀਂ ਹੈ। ਪਹਿਲਾਂ ਕਾਂਗਰਸ ਨੇ ਕਈ ਸਾਲ ਬਰਬਾਦ ਕੀਤੇ, ਹੁਣ ਇਸ ਸਰਕਾਰ ਨੇ ਉਨ੍ਹਾਂ ਨੂੰ ਬਰਬਾਦ ਕਰਨਾ ਹੈ।
ਦੱਸਣਯੋਗ ਹੈ ਕਿ 12 ਅਕਤੂਬਰ 2015 ਨੂੰ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ ਸਨ। ਬਹਿਬਲ ਕਲਾਂ ਵਿੱਚ ਦੋ ਨੌਜਵਾਨਾਂ ਦੀ ਜਾਨ ਚਲੀ ਗਈ। ਉਸ ਸਮੇਂ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਸੀ ਅਤੇ ਸੁਖਬੀਰ ਬਾਦਲ ਗ੍ਰਹਿ ਮੰਤਰੀ ਸਨ।
