ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੇ ਐਸ.ਟੀ.ਐਫ. (ਸਪੈਸ਼ਲ ਟਾਸਕ ਫੋਰਸ) ਦਾ ਗਠਨ ਕੀਤਾ ਗਿਆ ਹੈ ਅਤੇ ਇਸ ਫੋਰਸ ਵੱਲੋਂ ਇੱਕ ਤੋਂ ਬਾਅਦ ਇੱਕ ਕਾਰਵਾਈ ਕੀਤੀ ਜਾ ਰਹੀ ਹੈ। ਤਾਜ਼ਾ ਕਾਰਵਾਈ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਗੰਨਮੈਨ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਸੂਤਰਾਂ ਮੁਤਾਬਕ ਪੰਜਾਬ ਪੁਲਸ ਨੇ ਮਨਕੀਰਤ ਔਲਖ ਦੇ ਇਕ ਹੌਲਦਾਰ ਕੋਲੋਂ ਹੈਰੋਇਨ ਅਤੇ ਕੁਝ ਨਕਦੀ ਬਰਾਮਦ ਕੀਤੀ ਹੈ, ਜਿਸ ਤਹਿਤ ਪੰਜਾਬ ਪੁਲਸ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਗੰਨਮੈਨ ਸਮੇਤ ਇਕ ਕਾਂਸਟੇਬਲ ਨੂੰ ਗ੍ਰਿਫਤਾਰ ਕੀਤਾ ਹੈ। ਐਨਡੀਪੀਐਸ ਮੁਹਾਲੀ ਵਿਖੇ ਕੇਸ ਦਰਜ ਕਰਕੇ ਪੁਲੀਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।