Site icon Geo Punjab

STF ਨੇ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਗੰਨਮੈਨ ‘ਤੇ ਕੀਤੀ ਕਾਰਵਾਈ, ਪੜ੍ਹੋ ਪੂਰੀ ਖ਼ਬਰ – Punjabi News Portal


ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੇ ਐਸ.ਟੀ.ਐਫ. (ਸਪੈਸ਼ਲ ਟਾਸਕ ਫੋਰਸ) ਦਾ ਗਠਨ ਕੀਤਾ ਗਿਆ ਹੈ ਅਤੇ ਇਸ ਫੋਰਸ ਵੱਲੋਂ ਇੱਕ ਤੋਂ ਬਾਅਦ ਇੱਕ ਕਾਰਵਾਈ ਕੀਤੀ ਜਾ ਰਹੀ ਹੈ। ਤਾਜ਼ਾ ਕਾਰਵਾਈ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਗੰਨਮੈਨ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਸੂਤਰਾਂ ਮੁਤਾਬਕ ਪੰਜਾਬ ਪੁਲਸ ਨੇ ਮਨਕੀਰਤ ਔਲਖ ਦੇ ਇਕ ਹੌਲਦਾਰ ਕੋਲੋਂ ਹੈਰੋਇਨ ਅਤੇ ਕੁਝ ਨਕਦੀ ਬਰਾਮਦ ਕੀਤੀ ਹੈ, ਜਿਸ ਤਹਿਤ ਪੰਜਾਬ ਪੁਲਸ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਗੰਨਮੈਨ ਸਮੇਤ ਇਕ ਕਾਂਸਟੇਬਲ ਨੂੰ ਗ੍ਰਿਫਤਾਰ ਕੀਤਾ ਹੈ। ਐਨਡੀਪੀਐਸ ਮੁਹਾਲੀ ਵਿਖੇ ਕੇਸ ਦਰਜ ਕਰਕੇ ਪੁਲੀਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।




Exit mobile version