SYL ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਖਤਮ, CM ਮਾਨਯੋਗ ਦੀ ਪ੍ਰੈਸ ਕਾਨਫਰੰਸ


ਚੰਡੀਗੜ੍ਹ: ਐਸਵਾਈਐਲ ਨਹਿਰ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ। ਕਰੀਬ 2 ਘੰਟੇ ਚੱਲੀ ਇਹ ਮੀਟਿੰਗ ਹੁਣ ਖਤਮ ਹੋ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਇਲਾਵਾ ਦੋਵਾਂ ਰਾਜਾਂ ਦੇ ਉੱਚ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਅੱਜ ਦੀ ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਐਸਵਾਈਐਲ ਦੇ ਨਿਰਮਾਣ ਨੂੰ ਲੈ ਕੇ ਕੋਈ ਸਮਝੌਤਾ ਨਹੀਂ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈੱਸ ਕਾਨਫਰੰਸ ਵੀ ਕੀਤੀ ਜਾ ਰਹੀ ਹੈ। SYL ਦੇ ਮੁੱਦੇ ‘ਤੇ ਪੰਜਾਬ-ਹਰਿਆਣਾ ਦੀ ਮੀਟਿੰਗ ਤੋਂ ਬਾਅਦ ਮੀਡੀਆ ਭਾਈਵਾਲਾਂ ਨੂੰ ਜਾਣਕਾਰੀ…Live https://t.co/HE7AWZZqzm — Bhagwant Mann (@BhagwantMann) ਅਕਤੂਬਰ 14, 2022 ਪੋਸਟ ਡਿਸਕਲੇਮਰ ਰਾਏ/ਇਸ ਲੇਖ ਵਿਚਲੇ ਤੱਥ ਲੇਖਕ ਦੇ ਹਨ s own and geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *