ਨਵੀਂ ਦਿੱਲੀ: ਸੁਪਰੀਮ ਕੋਰਟ ਅੱਜ SYL ਨਹਿਰ ਮਾਮਲੇ ਦੀ ਸੁਣਵਾਈ ਕਰੇਗਾ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦੋ ਰਾਜਾਂ ਪੰਜਾਬ ਅਤੇ ਹਰਿਆਣਾ ਦਰਮਿਆਨ ਵਿਚੋਲਗੀ ਕਰਕੇ ਵਿਵਾਦ ਸੁਲਝਾਉਣ ਦੇ ਹੁਕਮ ਦਿੱਤੇ ਸਨ। ਕੇਂਦਰ ਸਰਕਾਰ ਦੋਵਾਂ ਸੂਬਿਆਂ ਨਾਲ ਕੁਝ ਦਿਨ ਪਹਿਲਾਂ ਹੋਈ ਮੀਟਿੰਗ ਦੀ ਰਿਪੋਰਟ ਅੱਜ ਸੁਪਰੀਮ ਕੋਰਟ ਵਿੱਚ ਪੇਸ਼ ਕਰ ਸਕਦੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਕੀਤੀ ਸੀ ਪਰ ਇਸ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲ ਸਕਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।