ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਭਗੌੜਾ ਫੂਡ ਸਪਲਾਈ ਅਧਿਕਾਰੀ ਗ੍ਰਿਫ਼ਤਾਰ
ਚੰਡੀਗੜ੍ਹ, 7 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਤਰਨਤਾਰਨ ਵਿਖੇ ਸਹਾਇਕ ਖੁਰਾਕ ਸਪਲਾਈ ਅਫਸਰ (ਏ.ਐਫ.ਐਸ.ਓ.) ਵਜੋਂ ਤਾਇਨਾਤ ਕੰਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਕੰਵਲਜੀਤ ਸਿੰਘ ਅੰਮ੍ਰਿਤਸਰ ਪੁਲੀਸ ਸਟੇਸ਼ਨ ਵਿੱਚ ਦਰਜ ਇੱਕ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਮਾਰਚ 2024 ਤੋਂ ਫਰਾਰ ਸੀ।…
