Site icon Geo Punjab

ਪੰਜਾਬ ‘ਚ PRTC ਬੱਸ ਨਾਲ ਹੋਇਆ ਭਿਆਨਕ ਹਾਦਸਾ, ਯਾਤਰੀਆਂ ‘ਚ ਮਚੀ ਭਗਦੜ

ਪੰਜਾਬ ‘ਚ PRTC ਬੱਸ ਨਾਲ ਹੋਇਆ ਭਿਆਨਕ ਹਾਦਸਾ, ਯਾਤਰੀਆਂ ‘ਚ ਮਚੀ ਭਗਦੜ
ਪਟਿਆਲਾ ਤੋਂ ਇੱਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਪਟਿਆਲਾ ਵਿੱਚ ਬਣੇ ਨਵੇਂ ਬੱਸ ਸਟੈਂਡ ਨੇੜੇ ਪੀ.ਆਰ.ਟੀ.ਸੀ. ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਦੌਰਾਨ ਬੱਸ ਪਲਟ ਗਈ ਅਤੇ ਸਵਾਰੀਆਂ ਵਿੱਚ ਰੌਲਾ ਪੈ ਗਿਆ। ਹਾਦਸਾ ਤੜਕੇ 4 ਵਜੇ ਵਾਪਰਿਆ ਦੱਸਿਆ ਜਾ ਰਿਹਾ ਹੈ।
ਹਾਦਸੇ ਤੋਂ ਬਾਅਦ ਜ਼ਖਮੀ ਯਾਤਰੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ, ਜਿਸ ‘ਚ ਡਰਾਈਵਰ ਅਤੇ ਕੰਡਕਟਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਸ਼ਿਮਲਾ ਤੋਂ ਬਠਿੰਡਾ ਜਾ ਰਹੀ ਸੀ। ਜਾਣਕਾਰੀ ਮੁਤਾਬਕ ਬੱਸ ‘ਚ 20 ਯਾਤਰੀ ਬੈਠੇ ਸਨ।
 ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
Exit mobile version