ਮੌਜੂਦਾ AAP ਵਿਧਾਇਕ ਦੇ ਪਿਤਾ ਹੋਣਗੇ ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ

ਮੌਜੂਦਾ AAP ਵਿਧਾਇਕ ਦੇ ਪਿਤਾ ਹੋਣਗੇ ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ

ਬਹੁਜਨ ਸਮਾਜ ਪਾਰਟੀ ਪੰਜਾਬ (BSP, Punjab) ਵਲੋਂ ਲੋਕ ਸਭਾ ਫਿਰੋਜ਼ਪੁਰ ਤੋਂ ਉਮੀਦਵਾਰ ਸੁਰਿੰਦਰ ਕੰਬੋਜ ਹੋਣਗੇ। ਕੇਂਦਰੀ ਕੋਆਰਡੀਨੇਟਰ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ। ਸਾਰੇ ਉਮੀਦਵਾਰਾਂ ਦੇ ਪੈਨਲ ‘ਤੇ ਅੰਤਿਮ ਫੈਸਲਾ ਭੈਣ ਕੁਮਾਰੀ ਮਾਇਆਵਤੀ ਵੱਲੋਂ ਲਿਆ ਜਾ ਰਿਹਾ ਹੈ।

ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਰਾਜਨੀਤੀਕ ਪਿਛੋਕੜ ਨਾਲ ਸਬੰਧਿਤ ਸੁਰਿੰਦਰ ਕੰਬੋਜ ਖ਼ੁਦ ਸਮਾਜਿਕ ਤੇ ਰਾਜਨੀਤਕ ਖੇਤਰ ਨਾਲ ਜੁੜੇ ਹੋਏ ਹਨ। ਕੰਬੋਜ ਦਾ ਬੇਟਾ ਜਗਦੀਪ ਗੋਲਡੀ ਕੰਬੋਜ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ। ਪੰਜਾਬ ਇੰਚਾਰਜ ਅਜੀਤ ਸਿੰਘ ਭੈਣੀ ਤੇ ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਵਿਧਾਇਕ ਦੇ ਪਿਤਾ ਦਾ ਮੋਹ ਭੰਗ ਹੋ ਚੁੱਕਾ ਹੈ, ਆਮ ਲੋਕਾਂ ਦਾ ਕੀ ਹਾਲ ਹੋਵੇਗਾ ਇਹ ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਚ ਸਪੱਸ਼ਟ ਹੋ ਜਾਵੇਗਾ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *