Site icon Geo Punjab

ਰੂਸ ‘ਚ ਫਸੇ ਪੰਜਾਬੀ ਨੌਜਵਾਨਾਂ ਦਾ ਮੁੱਦਾ ਵਿਧਾਨ ਸਭਾ ‘ਚ ਗੂੰਜਿਆ, ਜਾਣੋ ਮੰਤਰੀ ਧਾਲੀਵਾਲ ਨੇ ਕੀ ਕਿਹਾ

ਪੰਜਾਬ ਵਿਧਾਨ ਸਭਾ ‘ਚ ਕਾਂਗਰਸ ਵਿਧਾਇਕ ਪਰਗਟ ਸਿੰਘ ਵਲੋਂ ਰੂਸ ਗਏ ਪੰਜਾਬੀ ਨੌਜਵਾਨਾਂ ਨੂੰ ਜਬਰਦਸਤੀ ਸੈਨਾ ‘ਚ ਭਰਤੀ ਕਰਨ ਦਾ ਗੰਭੀਰ ਮਾਮਲਾ ਉਠਾਇਆ ਗਿਆ।ਪਰਗਟ ਸਿੰਘ ਨੇ ਕਿਹਾ ਕਿ ਰੂਸ ਘੁੰਮਣ ਗਏ 5 ਪੰਜਾਬੀ ਨੌਜਵਾਨਾਂ ਨੂੰ ਉਥੋਂ ਦੀ ਸਰਕਾਰ ਨੇ ਜਬਰਦਸਤੀ ਯੂਕਰੇਨ ਦੇ ਖਿਲਾਫ ਜੰਗ ਲੜਨ ਦੇ ਲਈ ਸੈਨਾ ‘ਚ ਭਰਤੀ ਕਰ ਲਿਆ ਸੀ ਅਤੇ ਇਸ ਮੁੱਦੇ ਨੂੰ ਭਾਰਤ ਸਰਕਾਰ ਦੇ ਅੱਗੇ ਉਠਾਇਆ ਜਾਵੇ।

ਉਨ੍ਹਾਂ ਨੇ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ।ਪਰਗਟ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੇ ਪਰਿਵਾਰ ਨੂੰ ਵੀ ਇਨ੍ਹਾਂ ਦੇ ਬਾਰੇ ‘ਚ ਕੁਝ ਪਤਾ ਨਹੀਂ ਹੈ।ਇਸ ‘ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਇਸ ਸਬੰਧ ‘ਚ ਪਹਿਲਾਂ ਹੀ ਕੇਂਦਰ ਸਰਕਾਰ ਅਤੇ ਰੂਸ ਸਥਿਤ ਆਪਣੀ ਏਜੰਸੀ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਉਮੀਦ ਹੈ ਕਿ ਜਲਦ ਹੀ ਇਸਦਾ ਨਤੀਜਾ ਸਾਹਮਣੇ ਆਵੇਗਾ।ਧਾਲੀਵਾਲ ਨੇ ਦੱਸਿਆ ਕਿ ਉਕਤ ਪੰਜਾਬੀਆਂ ਨੇ ਅਮਰੀਕਾ ਜਾਣਾ ਸੀ ਪਰ ਰਾਸਤੇ ‘ਚ ਏਜੰਸ ਨੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਅਤੇ ਉਨ੍ਹਾਂ ਨੂੰ ਜਬਰਦਸਤੀ ਸੈਨਾ ‘ਚ ਭਰਤੀ ਕਰ ਦਿੱਤਾ ਗਿਆ।ਹੁਣ ਉਨ੍ਹਾਂ ਨੂੰ ਲੜਾਈ ਵਾਲੇ ਦੇਸ਼ਾਂ ‘ਚ ਭੇਜਿਆ ਜਾ ਰਿਹਾ ਹੈ।

ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

 

Exit mobile version