ਮੁਕੇਰੀਆਂ ਵਿੱਚ ਸੀ.ਆਈ.ਏ ਟੀਮ ‘ਤੇ ਫਾਇਰਿੰਗ ਕਰਦੇ ਹੋਏ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਥਾਣਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਨਸੂਰਪੁਰ ਮਹਿਤਪੁਰ ਵਿਖੇ ਸੀਆਈਏ ਸਟਾਫ ਹੁਸ਼ਿਆਰਪੁਰ ਵੱਲੋਂ ਨਸ਼ਾ ਤਸਕਰ ਸੁਖਵਿੰਦਰ ਸਿੰਘ ਰਾਣਾ ਪੁੱਤਰ ਜਰਨੈਲ ਸਿੰਘ ਵਾਸੀ ਮਨਸੂਰਪੁਰ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਗੋਲੀ ਲੱਗਣ ਕਾਰਨ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਦੀ ਮੌਤ ਹੋ ਗਈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਟਵੀਟ ਕਰ ਕੇ ਲਿਖਿਆ, ”ਹੁਸ਼ਿਆਰਪੁਰ ਪੁਲਿਸ ਦੇ ਸੀਆਈਏ ਸਟਾਫ਼ ਦੇ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਨੂੰ ਸਲਾਮ, ਜੋ ਡਿਊਟੀ ਦੌਰਾਨ ਸ਼ਹੀਦ ਹੋ ਗਏ… ਦੁੱਖ ਦੀ ਇਸ ਘੜੀ ‘ਚ ਅਸੀਂ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹਾਂ ਅਤੇ ਉਨ੍ਹਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਪ੍ਰਾਰਥਨਾਵਾਂ ਉਸਦੇ ਪਰਿਵਾਰ ਨਾਲ ਹਨ।
ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।