ਪੰਜਾਬ ਵਿਧਾਨ ਸਭਾ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ, ਚੁੱਕਿਆ ਗਿਆ ਇਹ ਮੁੱਦਾ…

ਪੰਜਾਬ ਵਿਧਾਨ ਸਭਾ ਦੀ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ।ਬੀਤੇ ਦਿਨ ਸਦਨ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬਜਟ ਪੇਸ਼ ਕੀਤਾ ਗਿਆ ਸੀ।ਜਿਸ ‘ਤੇ ਅੱਜ ਚਰਚਾ ਹੋਣੀ ਹੈ।ਸਦਨ ‘ਚ ਇਸ ਸਮੇਂ ਪ੍ਰਸ਼ਨਕਾਲ ਚੱਲ ਰਿਹਾ ਹੈ।ਇਸ ਦੌਰਾਨ ਕੈਬਿਨੇਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡਾਕਟਰਾਂ ਦੀ ਭਰਤੀ ਚੱਲ ਰਹੀ ਹੈ ਅਤੇ ਅਸੀਂ ਮੈਡੀਕਲ ਲਾਈਨ ‘ਚ ਹਰ ਤਰ੍ਹਾਂ ਦੀ ਸੁਵਿਧਾ ਮੁਹੱਈਆ ਕਰਾਵਾਂਗੇ।
ਵਿਧਾਇਕ ਦਿਨੇਸ਼ ਕੁਮਾਰ ਚੱਢਾ ਵਲੋਂ ਗ੍ਰਾਮੀਣ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਤੋ ਪੁੱਛਿਆ ਗਿਆ ਕਿ ਪਿਛਲੇ 10 ਸਾਲਾਂ ‘ਚ ਵੱਖ ਵੱਖ ਸਕੀਮਾਂ ‘ਚ ਪੂਰੇ ਪੰਜਾਬ ਤੇ ਰੋਪੜ ਹਲਕੇ ਦੇ ਪਿੰਡਾਂ ‘ਚ ਕਿੰਨੀ ਸੋਲਰ ਲਾਈਟਾਂ ਲਗਾਈਆਂ ਗਈਆਂ ਅਤੇ ਇਨ੍ਹਾਂ ‘ਚ ਕਿੰਨੀਆਂ ਸੋਲਰ ਲਾਈਟਾਂ ਮੌਜੂਦਾ ਸਮੇਂ ‘ਚ ਚੱਲ ਰਹੀ ਹੈ ਅਤੇ ਕਿੰਨੀ ਖਰਾਬ ਹੈ।ਭਵਿੱਖ ‘ਚ ਸੋਲਰ ਲਾਈਟਾਂ ਨੂੰ ਲੰਬੇ ਸਮੇਂ ਤੋਂ ਚੱਲਦੇ ਰੱਖਣ ਲਈ ਕੀ ਯੋਜਨਾ ਹੈ?
ਇਸ ‘ਤੇ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੇ 10 ਸਾਲਾਂ ਦੇ ਦੌਰਾਨ 82,349 ਸੋਲਰ ਲਾਈਟਾਂ ਲਗਾਈਆਂ ਗਈਆਂ ਹਨ, ਜਿਨ੍ਹਾਂ ‘ਚ ਰੋਪੜ ਤੋਂ ਪਿਛਲੇ 10 ਸਾਲਾਂ ਦੌਰਾਨ 3,333 ਸੋਲਰ ਲਾਈਟਾਂ ਲਗਾਈਆਂ ਗਈਆਂ ਹਨ।ਜਿਨ੍ਹਾਂ ‘ਚ 1165 ਲਾਈਟਾਂ ਚੱਲ ਰਹੀਆਂ ਹਨ ਅਤੇ 2168 ਸੋਲਰ ਲਾਈਟਾਂ ਖਰਾਬ ਪਈਆਂ ਹਨ।ਉਨ੍ਹਾਂ ਨੇ ਦੱਸਿਆ ਕਿ ਖਰਾਬ ਲਾਈਟਾਂ ਨੂੰ ਠੀਕ ਕਰਨ ਅਤੇ ਸੰਭਾਲ ਦੀ ਜ਼ਿੰਮੇਵਾਰੀ ਪਿੰਡ ਦੀ ਪੰਚਾਇਤ ਦੀ ਹੈ ਅਤੇ ਪੰਚਾਇਤਾਂ ਦੇ ਕੋਲ ਜੋ ਫੰਡ ਪਏ ਹਨ, ਉਨ੍ਹਾਂ ਤੋਂ ਹੀ ਇਨ੍ਹਾਂ ਲਾਈਟਾਂ ਨੂੰ ਠੀਕ ਕਰਵਾਇਆ ਜਾਵੇ।

 

ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *