ਵਿੱਤੀ ਸੈਸ਼ਨ 2024-25 ਵਿੱਚ ਲਾਗੂ ਕੀਤੀ ਜਾਣ ਵਾਲੀ ਆਬਕਾਰੀ ਨੀਤੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸੇ ਵੇਲੇ ਵੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਆਬਕਾਰੀ ਨੀਤੀ ਤਿਆਰ ਕਰ ਲਈ ਹੈ, ਜਿਸ ਦਾ ਨੋਟੀਫਿਕੇਸ਼ਨ ਇੱਕ ਹਫ਼ਤੇ ਵਿੱਚ ਜਾਰੀ ਕੀਤਾ ਜਾ ਸਕਦਾ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਨੀਤੀ ਬਹੁਤ ਸੋਚ ਸਮਝ ਕੇ ਤਿਆਰ ਕੀਤੀ ਹੈ। ਇਸ ਨੀਤੀ ਨੂੰ ਤਿਆਰ ਕਰਨ ਦਾ ਮੁੱਖ ਉਦੇਸ਼ ਸ਼ਰਾਬ ਦੀ ਤਸਕਰੀ ਨੂੰ ਰੋਕਣਾ ਹੈ। ਨਸ਼ਾ ਤਸਕਰਾਂ ਵੱਲੋਂ ਨਾਜਾਇਜ਼ ਤੌਰ ‘ਤੇ ਸ਼ਰਾਬ ਦੀ ਤਸਕਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਪ੍ਰਸ਼ਾਸਨ ਨੂੰ ਭਾਰੀ ਨੁਕਸਾਨ ਉਠਾਉਣਾ ਪੈ ਰਿਹਾ ਹੈ। ਪ੍ਰਸ਼ਾਸਨ ਨੂੰ ਸਾਲ 2023 ਵਿੱਚ 200 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਨੀਤੀ ਅਨੁਸਾਰ ਕੋਈ ਵੀ ਵਿਅਕਤੀ ਬਿਨਾਂ ਪਰਮਿਟ ਤੋਂ ਸ਼ਰਾਬ ਨਹੀਂ ਵੇਚ ਸਕੇਗਾ।
ਵਰਨਣਯੋਗ ਹੈ ਕਿ ਇਸ ਵਾਰ ਆਬਕਾਰੀ ਨੀਤੀ ਇਸ ਲਈ ਤੇਜ਼ੀ ਨਾਲ ਲਿਆਂਦੀ ਜਾ ਰਹੀ ਹੈ ਕਿਉਂਕਿ ਮਾਰਚ ਮਹੀਨੇ ਲੋਕ ਸਭਾ ਚੋਣਾਂ ਦੇ ਐਲਾਨ ਨਾਲ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਇਸ ਲਈ ਇਸ ਮਹੀਨੇ ਦੇ ਅੰਤ ਤੱਕ 1 ਅਪ੍ਰੈਲ ਤੋਂ ਲਾਗੂ ਹੋਣ ਵਾਲੀ ਨੀਤੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.