ਸੂਫੀ ਗਾਇਕ ਹੰਸਰਾਜ ਹੰਸ ਭਾਜਪਾ ਦੀ ਤਰਫੋਂ ਫਰੀਦਕੋਟ ਲੋਕ ਸਭਾ ਸੀਟ ਤੋਂ ਚੋਣ ਲੜਨ ਜਾ ਰਹੇ ਹਨ। ਇਸੇ ਤਹਿਤ ਅੱਜ ਮੋਗਾ ਵਿਖੇ ਹੰਸਰਾਜ ਹੰਸ ਦਾ ਰੋਡ ਸ਼ੋਅ ਕੀਤਾ ਗਿਆ। ਇਸ ਦੌਰਾਨ ਭਾਰੀ ਹੰਗਾਮਾ ਵੀ ਦੇਖਣ ਨੂੰ ਮਿਲਿਆ। ਦੱਸ ਦੇਈਏ ਕਿ ਰੋਡ ਸ਼ੋਅ ਦੌਰਾਨ ਹੰਗਾਮਾ ਕਿਸੇ ਪਾਰਟੀ ਵੱਲੋਂ ਨਹੀਂ ਸਗੋਂ ਬੱਸ ਡਰਾਈਵਰਾਂ ਵੱਲੋਂ ਕੀਤਾ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਵਿੱਚ ਹੰਸਰਾਜ ਹੰਸ ਦੇ ਰੋਡ ਸ਼ੋਅ ਦੌਰਾਨ ਅੰਮ੍ਰਿਤਸਰ ਰੋਡ ’ਤੇ ਇੱਕ ਭਾਜਪਾ ਵਰਕਰ ਦੀ ਕਾਰ ਰੋਡਵੇਜ਼ ਦੀ ਬੱਸ ਨਾਲ ਟਕਰਾ ਗਈ, ਜਿਸ ਕਾਰਨ ਹੰਗਾਮਾ ਹੋ ਗਿਆ। ਰੋਡਵੇਜ਼ ਦੇ ਬੱਸ ਚਾਲਕ ਨੇ ਹੋਰ ਬੱਸ ਡਰਾਈਵਰਾਂ ਨੂੰ ਮੌਕੇ ’ਤੇ ਬੁਲਾ ਲਿਆ, ਜਿਸ ਕਾਰਨ ਭਾਰੀ ਜਾਮ ਲੱਗ ਗਿਆ। ਇਸ ਦੌਰਾਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ ਪਹੁੰਚੀ ਪੁਲਸ ਪ੍ਰਸ਼ਾਸਨ ਦੋਵਾਂ ਧਿਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਦੱਸ ਦੇਈਏ ਕਿ ਟਿਕਟ ਮਿਲਣ ਤੋਂ ਬਾਅਦ ਹੰਸਰਾਜ ਕੱਲ੍ਹ ਪਹਿਲੀ ਵਾਰ ਫਰੀਦਕੋਟ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਸਭ ਤੋਂ ਪਹਿਲਾਂ 12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ ਦੇ ਅਸਥਾਨ ਬਾਬਾ ਫ਼ਰੀਦ ਟਿੱਲਾ ਵਿਖੇ ਮੱਥਾ ਟੇਕਿਆ। ਇੱਥੇ ਉਨ੍ਹਾਂ ਆਪਣੀ ਜਿੱਤ ਅਤੇ ਸਾਰਿਆਂ ਦੀ ਖੁਸ਼ੀ ਲਈ ਅਰਦਾਸ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

