ਪੰਜਾਬ ‘ਚ ਇਕ ਵਾਰ ਫਿਰ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ, ਜਿਸ ਕਾਰਨ ਅਗਲੇ 3 ਦਿਨਾਂ ਤੱਕ ਪੰਜਾਬ ‘ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਅਨੁਸਾਰ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਤੇਜ਼ ਹਵਾਵਾਂ ਕਾਰਨ ਤੂਫ਼ਾਨ ਆਉਣ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ 10, 11 ਅਤੇ 12 ਮਾਰਚ ਨੂੰ ਪੰਜਾਬ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਕੁਝ ਦਿਨ ਪਹਿਲਾਂ ਪੰਜਾਬ ਦੇ ਕੁਝ ਇਲਾਕਿਆਂ ‘ਚ ਗੜੇਮਾਰੀ ਅਤੇ ਝੱਖੜ ਕਾਰਨ ਭਾਰੀ ਨੁਕਸਾਨ ਹੋਇਆ ਸੀ ਅਤੇ ਕਿਸਾਨਾਂ ਨੂੰ ਵੀ ਆਪਣੀ ਫ਼ਸਲ ‘ਤੇ ਗੜੇਮਾਰੀ ਕਾਰਨ ਮੌਸਮ ਦੀ ਮਾਰ ਝੱਲਣੀ ਪਈ ਸੀ | ਹੁਣ ਇੱਕ ਵਾਰ ਫਿਰ ਪੰਜਾਬ ਦੇ ਮੌਸਮ ਵਿੱਚ ਆਏ ਬਦਲਾਅ ਕਾਰਨ ਕਿਸਾਨਾਂ ਦੇ ਸਾਹ ਸੂਤੇ ਗਏ ਹਨ।
ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।