ਹਥਿਆਰ ਰੱਖਣ ਵਾਲੇ ਇਸ ਤਾਰੀਖ ਤੱਕ ਕਰੋ ਲਓ ਇਹ ਕੰਮ, ਨਹੀਂ ਤਾਂ ਹੋਵੇਗੀ ਸਖਤ ਕਾਰਵਾਈ

ਹਥਿਆਰ ਰੱਖਣ ਵਾਲੇ ਇਸ ਤਾਰੀਖ ਤੱਕ ਕਰੋ ਲਓ ਇਹ ਕੰਮ, ਨਹੀਂ ਤਾਂ ਹੋਵੇਗੀ ਸਖਤ ਕਾਰਵਾਈ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ 4 ਅਪ੍ਰੈਲ ਰੱਖੀ ਗਈ ਹੈ। ਇਸ ਤੋਂ ਬਾਅਦ ਵੀ ਹੁਣ ਤੱਕ ਸਿਰਫ਼ 25 ਫ਼ੀਸਦੀ ਲਾਇਸੈਂਸ ਧਾਰਕਾਂ ਨੇ ਹੀ ਜਲੰਧਰ ਵਿੱਚ ਆਪਣੇ ਹਥਿਆਰ ਜਮ੍ਹਾਂ ਕਰਵਾਏ ਹਨ। ਅਸਲਾ ਜਮ੍ਹਾ ਕਰਵਾਉਣ ਦੀ ਆਖ਼ਰੀ ਤਰੀਕ ਵਿੱਚ ਸਿਰਫ਼ 4 ਦਿਨ ਬਾਕੀ ਹਨ ਅਤੇ ਇਸ ਤੋਂ ਬਾਅਦ ਲਾਇਸੈਂਸ ਧਾਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ ਜਲੰਧਰ ਜ਼ਿਲ੍ਹੇ ਵਿੱਚ ਕਰੀਬ 16 ਹਜ਼ਾਰ ਅਸਲਾ ਅਤੇ 13 ਹਜ਼ਾਰ ਲਾਇਸੈਂਸ ਹਨ। ਇਸ ਸਬੰਧੀ ਪੁਲਿਸ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਜਲਦੀ ਤੋਂ ਜਲਦੀ ਆਪਣੇ ਹਥਿਆਰ ਜਮਾਂ ਕਰਵਾਉਣ |

ਜੇਕਰ ਕੋਈ ਵੀ ਲਾਇਸੈਂਸ ਧਾਰਕ ਹਥਿਆਰ ਜਮਾਂ ਨਹੀਂ ਕਰਵਾਏਗਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 4 ਅਪ੍ਰੈਲ ਤੱਕ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਹ ਹਥਿਆਰ 10 ਜੂਨ ਤੋਂ ਬਾਅਦ ਲਾਇਸੈਂਸ ਧਾਰਕਾਂ ਨੂੰ ਵਾਪਸ ਕਰ ਦਿੱਤੇ ਜਾਣਗੇ।

ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *