ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਕੰਦੋਵਾਲੀ ‘ਚ ਕਲਯੁਗੀ ਪੁੱਤਰ ਨੇ ਸੰਗੀਨ ਵਾਰਦਾਤ ਨੂੰ ਅੰਜਾਮ ਦੇ ਕੇ ਆਪਣੀ ਮਾਂ, ਭਰਜਾਈ ਅਤੇ ਢਾਈ ਸਾਲ ਦੇ ਭਤੀਜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਨੌਜਵਾਨ ਅੰਮ੍ਰਿਤਪਾਲ ਸਿੰਘ ਨੇ ਆਪਣੀ ਮਾਂ ਮਨਬੀਰ ਕੌਰ, ਭਰਜਾਈ ਅਵਨੀਤ ਕੌਰ ਅਤੇ ਭਤੀਜੇ ਸਮਰਥ ਸਿੰਘ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਹ ਖੁਦ ਥਾਣਾ ਝੰਡੇਰ ਪਹੁੰਚ ਗਿਆ ਅਤੇ ਖੁਦ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਸ ਟੀਮ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

