ਪੰਜਾਬ ‘ਚ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਵਿਜੀਲੈਂਸ ਬਿਊਰੋ ਨੇ ਦੇਰ ਰਾਤ ਚੀਫ ਟਾਊਨ ਪਲਾਨਰ ਪੰਕਜ ਬਾਵਾ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਪੰਕਜ ਬਾਵਾ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਬਾਵਾ ਨੇ ਇਕ ਨਾਮੀ ਰੀਅਲ ਅਸਟੇਟ ਡਿਵੈਲਪਰ ਦੇ ਪ੍ਰਾਜੈਕਟਾਂ ਨੂੰ ਗਲਤ ਤਰੀਕੇ ਨਾਲ ਮਨਜ਼ੂਰੀ ਦਿੱਤੀ ਸੀ, ਜਿਸ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਚੀਫ ਟਾਊਨ ਪਲਾਨਰ ਪੰਕਜ ਬਾਵਾ ਨੂੰ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਮੁਅੱਤਲ ਕਰ ਦਿੱਤਾ ਸੀ।
ਵਿਜੀਲੈਂਸ ਬਿਊਰੋ ਦੀ ਇਸ ਕਾਰਵਾਈ ਤੋਂ ਬਾਅਦ ਪੰਜਾਬ ਸਰਕਾਰ ਦੇ ਕਈ ਸੀਨੀਅਰ ਅਧਿਕਾਰੀ ਬੇਵੱਸ ਹੋ ਗਏ ਹਨ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਮਿਉਂਸਪਲ ਕਮੇਟੀਆਂ ਅਤੇ ਕਾਰਪੋਰੇਸ਼ਨਾਂ ਦੀਆਂ ਹੱਦਾਂ ਵਧਾਉਣ ਲਈ ਪਿੰਡ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਪੰਕਜ ਬਾਵਾ ਸੀਨੀਅਰ ਅਤੇ ਪ੍ਰਭਾਵਸ਼ਾਲੀ ਅਧਿਕਾਰੀਆਂ ਨੂੰ ਸਸਤੇ ਭਾਅ ’ਤੇ ਜ਼ਮੀਨ ਖਰੀਦਣ ਲਈ ਆਖਦਾ ਸੀ। ਫਿਲਹਾਲ ਵਿਜੀਲੈਂਸ ਬਿਊਰੋ ਦੀ ਟੀਮ ਪੰਕਜ ਬਾਵਾ ਦੇ ਮੋਹਾਲੀ ਸਥਿਤ ਘਰ ‘ਤੇ ਛਾਪੇਮਾਰੀ ਕਰਨ ਪਹੁੰਚੀ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.