ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 5ਵਾਂ ਟੀ-20 ਮੈਚ ਜਲਦੀ ਹੀ ਸੈਂਟਰਲ ਬ੍ਰੋਵਾਰਡ ਪਾਰਕ, ਲਾਡਰਹਿਲ, ਫਲੋਰੀਡਾ ਵਿਖੇ ਸ਼ੁਰੂ ਹੋਵੇਗਾ। ਭਾਰਤ ਸੀਰੀਜ਼ ‘ਚ 3-1 ਨਾਲ ਅੱਗੇ ਹੈ, ਇਸ ਲਈ ਉਹ ਆਖਰੀ ਮੈਚ ‘ਚ ਨਵੇਂ ਖਿਡਾਰੀਆਂ ਨੂੰ ਮੌਕਾ ਦੇ ਸਕਦਾ ਹੈ। ਹਾਲਾਂਕਿ ਹਾਰਦਿਕ ਪੰਡਯਾ ਭਾਰਤ ਦੀ ਕਪਤਾਨੀ ਕਰ ਰਹੇ ਹਨ। ਉਨ੍ਹਾਂ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਖੇਡਦੇ ਹੋਏ ਭਾਰਤ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 188 ਦੌੜਾਂ ਬਣਾਈਆਂ ਅਤੇ ਵੈਸਟਇੰਡੀਜ਼ ਨੂੰ ਜਿੱਤ ਲਈ 189 ਦੌੜਾਂ ਦਾ ਟੀਚਾ ਦਿੱਤਾ। ਜਿਸ ਦੇ ਜਵਾਬ ‘ਚ ਵੈਸਟਇੰਡੀਜ਼ ਦੀ ਟੀਮ 15.4 ਓਵਰਾਂ ‘ਚ 100 ਦੌੜਾਂ ‘ਤੇ ਆਲ ਆਊਟ ਹੋ ਗਈ। ਇਸ ਤਰ੍ਹਾਂ ਭਾਰਤ ਨੇ ਇਹ ਮੈਚ 88 ਦੌੜਾਂ ਨਾਲ ਜਿੱਤ ਲਿਆ। ਭਾਰਤ ਨੇ ਪੰਜ ਮੈਚਾਂ ਦੀ ਸੀਰੀਜ਼ 4-1 ਨਾਲ ਜਿੱਤ ਲਈ ਹੈ।
ਦੋਵਾਂ ਦੇਸ਼ਾਂ ਦੀਆਂ ਟੀਮਾਂ
ਭਾਰਤ: ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ, ਸੰਜੂ ਸੈਮਸਨ, ਹਾਰਦਿਕ ਪੰਡਯਾ (ਕਪਤਾਨ), ਦੀਪਕ ਹੁੱਡਾ, ਦਿਨੇਸ਼ ਕਾਰਤਿਕ (ਵਿਕਟਕੀਪਰ), ਅਕਸ਼ਰ ਪਟੇਲ, ਕੁਲਦੀਪ ਯਾਦਵ, ਅਵੇਸ਼ ਖਾਨ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ
ਵੈਸਟਇੰਡੀਜ਼: ਸ਼ਮਰਾਹ ਬਰੂਕਸ, ਸ਼ਿਮਰੋਨ ਹੇਟਮਾਇਰ, ਨਿਕੋਲਸ ਪੂਰਨ (ਕਪਤਾਨ), ਡੇਵੋਨ ਥਾਮਸ (ਵਿਕਟਕੀਪਰ), ਜੇਸਨ ਹੋਲਡਰ, ਓਡਿਅਨ ਸਮਿਥ, ਕੀਮੋ ਪਾਲ, ਡੋਮਿਨਿਕ ਡਰੇਕਸ, ਓਬੇਡ ਮੈਕਕੋਏ, ਹੇਡਨ ਵਾਲਸ਼, ਰੋਵਮੈਨ ਪਾਵੇਲ