ਬਠਿੰਡਾ ਜਿੱਥੇ ਕਿਸਾਨਾਂ ਨੇ ਪਰਾਲੀ ਸਾੜਨ ਤੋਂ ਰੋਕਣ ਆਏ ਅਫਸਰ ਤੋਂ ਹੀ ਜ਼ਬਰਨ ਪਰਾਲੀ ਨੂੰ ਅੱਗ ਲਵਾਈ ਹੈ।ਇਹ ਮਾਮਲਾ ਬਠਿੰਡਾ ਦਾ ਹੈ ਜਿੱਥੋਂ ਦੇ ਪਿੰਡ ਬੁਰਜ ਮਹਿਮਾ ‘ਚ ਪ੍ਰਸ਼ਾਸਨ ਦੀ ਟੀਮ ਖੇਤਾਂ ‘ਚ ਪਈ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਆਈ ਸੀ। ਇਸ ਦਾ ਕਿਸਾਨਾਂ ਨੇ ਵਿਰੋਧ ਕੀਤਾ ਅਤੇ ਪ੍ਰਸ਼ਾਸਨ ਦੀ ਟੀਮ ਦਾ ਘਿਰਾਓ ਕੀਤਾ ਵੀ। ਅਧਿਕਾਰੀ ਨੂੰ ਬੰਧਕ ਬਣਾ ਕੇ ਪ੍ਰੇਸ਼ਾਨ ਕੀਤਾ ਗਿਆ। ਲੰਬੀ ਬਹਿਸ ਤੋਂ ਬਾਅਦ ਕਿਸਾਨਾਂ ਨੇ ਪ੍ਰਸ਼ਾਸਨਿਕ ਟੀਮ ਦੇ ਅਧਿਕਾਰੀ ਤੋਂ ਹੀ ਪਰਾਲੀ ਨੂੰ ਅੱਗ ਲਗਵਾ ਦਿੱਤੀ।
ਇਸ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਪਰਚਾ ਦਰਜ ਹੋਣ ਲੱਗਾ ਹੈ…
ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ ‘ਤੇ ਤੁਰ ਪਏ ?? .. ਸਰਕਾਰੀ ਕਰਮਚਾਰੀ ਪਰਾਲ਼ੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ..ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ .. ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ ‘ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ… pic.twitter.com/JHzshx4fhs
— Bhagwant Mann (@BhagwantMann) November 4, 2023
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
