ਅਮਨ ਅਰੋੜਾ ⋆ D5 ਨਿਊਜ਼


ਚੰਡੀਗੜ੍ਹ: ਪੰਜਾਬ ਨੂੰ ਨਵੀਂ ਅਤੇ ਨਵਿਆਉਣਯੋਗ ਊਰਜਾ ਨੂੰ ਕੁਸ਼ਲ ਅਤੇ ਸਮਰੱਥ ਬਣਾਉਣ ਲਈ ਵਿਆਪਕ ਕਦਮ ਚੁੱਕੇ ਜਾਣਗੇ ਅਤੇ ਪੰਜਾਬ ਨੂੰ ਇਸ ਨਵੀਂ ਊਰਜਾ ਨਾਲ ਭਰਪੂਰ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਗੱਲ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੀ ਉਦਘਾਟਨੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਨਵ-ਨਿਯੁਕਤ ਨਵ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਕਹੀ। ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਵਾਤਾਵਰਨ ਪੱਖੀ ਮਾਹੌਲ ਸਿਰਜਣ ਅਤੇ ਊਰਜਾ ਦੇ ਰਵਾਇਤੀ ਸਰੋਤਾਂ ਦੇ ਨਾਲ-ਨਾਲ ਆਧੁਨਿਕ ਸਰੋਤਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਵੇਂ ਊਰਜਾ ਸਰੋਤਾਂ ਜਿਵੇਂ ਕਿ ਸੂਰਜੀ, ਬਾਇਓਮਾਸ ਅਤੇ ਹਾਈਡਲ ਪ੍ਰੋਜੈਕਟਾਂ ਦੇ ਪ੍ਰਚਾਰ ਅਤੇ ਪਸਾਰ ‘ਤੇ ਧਿਆਨ ਦੇਣ ਲਈ ਕਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਪ੍ਰਦੂਸ਼ਣ ਇੱਕ ਵਿਸ਼ਵਵਿਆਪੀ ਸਮੱਸਿਆ ਬਣ ਗਿਆ ਹੈ। ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਸੁਥਰਾ ਵਾਤਾਵਰਨ ਪ੍ਰਦਾਨ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਜਿਸ ਲਈ ਊਰਜਾ ਦੇ ਰਵਾਇਤੀ ਸਰੋਤਾਂ ਤੋਂ ਪਰੇ ਨਵੇਂ ਸਰੋਤਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਵੀ ਇਸ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਸਾਰੇ ਦੇਸ਼ ਨਵੀਂ ਊਰਜਾ ਦੇ ਖੇਤਰ ‘ਤੇ ਧਿਆਨ ਦੇ ਰਹੇ ਹਨ। ਸ੍ਰੀ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਵੇਂ ਊਰਜਾ ਪ੍ਰੋਜੈਕਟ ਨੂੰ ਸਥਾਪਤ ਕਰਨ ਦਾ ਤਰੀਕਾ ਲੱਭਣ ਅਤੇ ਇਸ ਸਬੰਧੀ ਵਿਸਥਾਰਤ ਰਿਪੋਰਟ ਤਿਆਰ ਕਰਨ। ਸੁਮਿਤ ਜਾਰੰਗਲ ਵੀ ਹਾਜ਼ਰ ਸਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *