ਅਮਰੀਕਾ ਦੇ ਮੈਰੀਲੈਂਡ ਸੂਬੇ ‘ਚ ਤੇਲੰਗਾਨਾ ਦੇ ਇਕ ਸਾਫਟਵੇਅਰ ਇੰਜੀਨੀਅਰ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।
ਤੇਲੰਗਾਨਾ ਦੇ ਨਲ ਗੋਂਡਾ ਜ਼ਿਲੇ ਦਾ ਰਹਿਣ ਵਾਲਾ ਨਿੱਕਾ ਸਾਈਂ ਚਰਨ (26) ਐਤਵਾਰ ਸ਼ਾਮ ਨੂੰ ਕਥਿਤ ਤੌਰ ‘ਤੇ ਉਸ ਸਮੇਂ ਮਾਰਿਆ ਗਿਆ ਜਦੋਂ ਇਕ ਕਾਲੇ ਵਿਅਕਤੀ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਅਮਰੀਕਾ ਵਿਚ ਉਸ ਦੇ ਦੋਸਤਾਂ ਨੇ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ।
ਮੈਰੀਲੈਂਡ ਦੇ ਕੇਟੋਨਸਵਿਲੇ ਨੇੜੇ ਆਪਣੀ ਕਾਰ ਵਿੱਚ ਸਫ਼ਰ ਕਰਦੇ ਸਮੇਂ ਸਾਈ ਚਰਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਉਹ ਆਪਣੇ ਇਕ ਦੋਸਤ ਨੂੰ ਏਅਰਪੋਰਟ ‘ਤੇ ਛੱਡ ਕੇ ਘਰ ਪਰਤ ਰਿਹਾ ਸੀ। ਉਸ ਦੇ ਸਿਰ ਵਿੱਚ ਗੋਲੀ ਮਾਰੀ ਗਈ ਸੀ। ਸਾਫਟਵੇਅਰ ਇੰਜੀਨੀਅਰ ਬਾਲਟੀਮੋਰ, ਮੈਰੀਲੈਂਡ ਵਿੱਚ ਦੋ ਸਾਲਾਂ ਤੋਂ ਕੰਪਨੀ ਵਿੱਚ ਸੀ।
