ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਬਿਆਨ ਦੇਣ ਤੋਂ ਬਾਅਦ ਰੋਪੜ ਵਿੱਚ ਦਰਜ ਐਫਆਈਆਰ ਦਾ ਸਾਹਮਣਾ ਕਰ ਰਹੀ ਕਾਂਗਰਸੀ ਆਗੂ ਅਲਕਾ ਲਾਂਬਾ ਨੇ ਬਿਨਾਂ ਕਿਸੇ ਹਦਾਇਤ ਦੇ ਇਸ ਐਫਆਈਆਰ ਨੂੰ ਰੱਦ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਮਾਮਲੇ ਦੀ ਸੁਣਵਾਈ 4 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਕਵੀ ਕੁਮਾਰ ਵਿਸ਼ਵਾਸ ਤੋਂ ਬਾਅਦ ਹੁਣ ਕਾਂਗਰਸੀ ਆਗੂ ਅਲਕਾ ਲਾਂਬਾ ਨੇ ਰੋਪੜ ‘ਚ ਆਪਣੇ ਖਿਲਾਫ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਨ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਪਤਾ ਲੱਗਾ ਹੈ ਕਿ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਦੋਵਾਂ ਖਿਲਾਫ ਰੋਪੜ ‘ਚ 12 ਅਪ੍ਰੈਲ ਨੂੰ ਐੱਫ.ਆਈ.ਆਰ ਦਰਜ ਕੀਤੀ ਗਈ ਹੈ, ਕੁਮਾਰ ਵਿਸ਼ਵਾਸ ਨੂੰ ਹਾਈਕੋਰਟ ਤੋਂ ਪਹਿਲਾਂ ਹੀ ਵੱਡੀ ਰਾਹਤ ਮਿਲ ਚੁੱਕੀ ਹੈ।
The post ਅਲਕਾ ਲਾਂਬਾ ਦੀ ਪਟੀਸ਼ਨ ‘ਤੇ ਸੁਣਵਾਈ 4 ਜੁਲਾਈ ਤੱਕ ਮੁਲਤਵੀ appeared first on .
