ਚੰਡੀਗੜ੍ਹ, 23 ਅਪ੍ਰੈਲ, 2023- ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ‘ਤੇ ਸੀ.ਐਮ ਮਾਨ ਨੇ ਕਿਹਾ ਕਿ ਮੈਨੂੰ ਅੱਜ ਦੀ ਕਾਰਵਾਈ ਦੀ ਜਾਣਕਾਰੀ ਬੀਤੀ ਰਾਤ ਹੀ ਮਿਲੀ ਹੈ। ਵੀਡੀਓ ਜਾਰੀ ਕਰਨ ਤੋਂ ਬਾਅਦ ਮਾਨ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ 35 ਦਿਨਾਂ ਬਾਅਦ ਅੰਮ੍ਰਿਤਪਾਲ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਜੋ ਵੀ ਕਾਨੂੰਨ ਤੋੜਨ ਦੀ ਕੋਸ਼ਿਸ਼ ਕਰੇਗਾ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਅਸੀਂ ਅੰਮ੍ਰਿਤਪਾਲ ਨੂੰ 18 ਮਾਰਚ ਨੂੰ ਫੜ ਸਕਦੇ ਸੀ, ਪਰ ਅਸੀਂ ਖੂਨ ਖਰਾਬਾ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਅੱਜ 35 ਦਿਨਾਂ ਬਾਅਦ ਸਾਡੀ ਬਹਾਦਰ ਪੰਜਾਬ ਪੁਲਿਸ ਨੇ ਮੋਗਾ ਦੇ ਪਿੰਡ ਰੋਡੇ ਤੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।