ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕੀਤੀ ਸ਼ੁਰੂ ਭੁੱਖ ਹੜਤਾਲ ⋆ D5 News


ਅੱਜ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਉਸ ਦੇ ਮਾਤਾ-ਪਿਤਾ ਅਤੇ ਸਿੱਖ ਕੈਦੀਆਂ ਦਾ ਇੱਕ ਸਮੂਹ ਅਗਲੀ ਰਣਨੀਤੀ ਉਲੀਕਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰ ਹੋਇਆ ਸੀ। ਜਿੱਥੇ ਅੰਮ੍ਰਿਤਪਾਲ ਦੀ ਮਾਤਾ ਨੇ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ।
ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ ਵੀ ਅਸਫਲ ਰਹੀ ਹੈ।ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਉਸ ਦੇ ਬੇਟੇ (ਅੰਮ੍ਰਿਤਪਾਲ) ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ।ਇਸ ਲਈ ਉਨ੍ਹਾਂ ਵੱਲੋਂ ਵੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *