ਪਾਕਿਸਤਾਨੀ ਤਸਕਰ ਭਾਰਤ ਨੂੰ ਹੈਰੋਇਨ ਭੇਜਣ ਤੋਂ ਪਿੱਛੇ ਨਹੀਂ ਹਟ ਰਹੇ ਹਨ। ਭਾਰਤੀ ਸੁਰੱਖਿਆ ਬਲਾਂ (ਬੀ.ਐੱਸ.ਐੱਫ.) ਨੇ ਇਕ ਵਾਰ ਫਿਰ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਰਹੱਦ ‘ਤੇ ਭੇਜੀ ਗਈ 3.50 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਹੈ। ਇਹ ਖੇਪ ਭਾਰਤੀ ਸਰਹੱਦ ‘ਤੇ ਕੰਡਿਆਲੀ ਤਾਰ ਦੀ ਵਾੜ ਦੇ ਸਾਹਮਣੇ ਭਾਰਤੀ ਕਿਸਾਨਾਂ ਦੇ ਖੇਤਾਂ ‘ਚ ਸੁੱਟੀ ਗਈ ਸੀ।
ਇਹ ਖੇਪ ਬੀਐਸਐਫ ਨੇ ਅੰਮ੍ਰਿਤਸਰ ਸੈਕਟਰ ਤੋਂ ਜ਼ਬਤ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਵੱਲੋਂ ਲਗਾਏ ਗਏ ਸੁਰੱਖਿਆ ਵਾੜ ਦੇ ਸਾਹਮਣੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਕਿਸਾਨਾਂ ਨੂੰ ਖੇਤਾਂ ਵਿੱਚੋਂ ਪੀਲੇ ਰੰਗ ਦੇ ਪੈਕਟ ਮਿਲੇ ਹਨ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਪੈਕਟ ਜ਼ਬਤ ਕਰ ਲਿਆ। ਜਾਂਚ ਵਿਚ ਪਤਾ ਲੱਗਾ ਕਿ ਇਸ ਵਿਚ ਹੈਰੋਇਨ ਸੀ।
ਇਸ ਖੇਪ ਨੂੰ ਪੀਲੀ ਟੇਪ ਨਾਲ ਖੇਤਾਂ ਵਿੱਚ ਡੰਪ ਕੀਤਾ ਗਿਆ ਸੀ ਤਾਂ ਜੋ ਖੇਤਾਂ ਵਿੱਚ ਪਈ ਪਰਾਲੀ ਦੇ ਵਿਚਕਾਰ ਇਸ ਨੂੰ ਬੀਐਸਐਫ ਦੀ ਨਜ਼ਰ ਤੋਂ ਦੂਰ ਰੱਖਿਆ ਜਾ ਸਕੇ। ਬੀਐਸਐਫ ਦੇ ਜਵਾਨਾਂ ਨੇ ਜਦੋਂ ਪੈਕਟ ਦਾ ਵਜ਼ਨ ਕੀਤਾ ਤਾਂ ਇਹ 510 ਗ੍ਰਾਮ ਪਾਇਆ ਗਿਆ। ਇਸ ਦੀ ਅੰਤਰਰਾਸ਼ਟਰੀ ਕੀਮਤ 3.50 ਕਰੋੜ ਰੁਪਏ ਹੈ। ਫਿਲਹਾਲ ਬੀਐਸਐਫ ਨੇ ਖੇਪ ਨੂੰ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।