ਆਮਿਰ ਖਾਨ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ, ਫਿਲਮ ਦੀ ਸਫਲਤਾ ਲਈ ਅਰਦਾਸ ਕੀਤੀ


ਵਿਵਾਦਿਤ ਫਿਲਮ ‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਤੋਂ ਇਕ ਦਿਨ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਬੁੱਧਵਾਰ ਸਵੇਰੇ 5.30 ਵਜੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਲਮ ਦੀ ਸਫਲਤਾ ਲਈ ਅਸ਼ੀਰਵਾਦ ਲਿਆ। ਉਨ੍ਹਾਂ ਦੀ ਇਹ ਫਿਲਮ ਉਨ੍ਹਾਂ ਦੇ ਇਕ ਪੁਰਾਣੇ ਬਿਆਨ ਕਾਰਨ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ਵਿਚ ਘਿਰੀ ਹੋਈ ਹੈ, ਜਿਸ ਦਾ ਪੂਰੇ ਦੇਸ਼ ਵਿਚ ਬਾਈਕਾਟ ਵੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਵੰਡ ਵੇਲੇ ਵੱਖ ਹੋਏ ਚਾਚਾ-ਭਤੀਜਾ, 75 ਸਾਲ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਬਾਬੇ ਨਾਨਕ ਦੇ ਦਰ ‘ਤੇ ਮੁੜ ਹੋਏ ਇਕੱਠੇ

ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ 11 ਅਗਸਤ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।ਅਭਿਨੇਤਾ ਰਿਲੀਜ਼ ਤੋਂ ਇਕ ਦਿਨ ਪਹਿਲਾਂ ਹਰਿਮੰਦਰ ਸਾਹਿਬ ਪਹੁੰਚੇ। ਮਿਲੀ ਜਾਣਕਾਰੀ ਮੁਤਾਬਕ ਆਮਿਰ ਖਾਨ ਨੇ ਇਸ ਯਾਤਰਾ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਸੀ। ਉਨ੍ਹਾਂ ਨਾਲ ਛੋਟੇ ਪਰਦੇ ਦੀ ਅਦਾਕਾਰਾ ਮੋਨਾ ਸਿੰਘ ਅਤੇ ਉਨ੍ਹਾਂ ਦੇ ਕਰੂ ਮੈਂਬਰ ਵੀ ਮੌਜੂਦ ਸਨ।

ਅਸਲ ‘ਚ ਇਸ ਫਿਲਮ ਨੂੰ ਲੈ ਕੇ ਆਮਿਰ ਖਾਨ ਦੇ ਵਿਰੋਧ ਦਾ ਕਾਰਨ ਉਨ੍ਹਾਂ ਦਾ ਉਹ ਬਿਆਨ ਹੈ, ਜੋ ਉਨ੍ਹਾਂ ਨੇ ਕੁਝ ਸਾਲ ਪਹਿਲਾਂ ਦਿੱਤਾ ਸੀ। ਉਸ ਸਮੇਂ ਆਮਿਰ ਖਾਨ ਨੇ ਕਿਹਾ ਸੀ ਕਿ ‘ਭਾਰਤ ‘ਚ ਵਧ ਰਹੀ ਅਸਹਿਣਸ਼ੀਲਤਾ ਦੀਆਂ ਕਈ ਘਟਨਾਵਾਂ ਕਾਰਨ ਉਹ ਚੌਕਸ ਹੋ ਗਏ ਹਨ। ਉਸ ਸਮੇਂ ਉਨ੍ਹਾਂ ਦੀ ਪਤਨੀ ਕਿਰਨ ਰਾਓ ਨੇ ਉਨ੍ਹਾਂ ਨੂੰ ਦੇਸ਼ ਛੱਡਣ ਦਾ ਸੁਝਾਅ ਦਿੱਤਾ ਸੀ। ਆਮਿਰ ਖਾਨ ਦੇ ਬਿਆਨ ਤੋਂ ਬਾਅਦ ਰਿਲੀਜ਼ ਹੋਣ ਵਾਲੀ ਇਹ ਪਹਿਲੀ ਫਿਲਮ ਹੈ ਅਤੇ ਇਹ ਫਿਲਮ ਵੀ ਉਦੋਂ ਰਿਲੀਜ਼ ਹੋ ਰਹੀ ਹੈ ਜਦੋਂ ਦੇਸ਼ 75ਵੇਂ ਸੁਤੰਤਰਤਾ ਦਿਵਸ ਨੂੰ ਮਨਾਉਣ ਦੀ ਤਿਆਰੀ ਕਰ ਰਿਹਾ ਹੈ।

ਆਮਿਰ ਖਾਨ ਦੇ ਇਸ ਬਿਆਨ ਕਾਰਨ ਹੁਣ ਫਿਲਮ ਦੇ ਬਾਈਕਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। #BoycottLalSinghChadha ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰਨ ਲੱਗਾ। ਲੋਕ ‘ਲਾਲ ਸਿੰਘ ਚੱਢਾ’ ਦੇ ਬਾਈਕਾਟ ਦੀ ਮੰਗ ਕਰ ਰਹੇ ਹਨ। ਲੋਕ ਕਸਮ ਖਾ ਰਹੇ ਹਨ ਕਿ ਉਹ ਫਿਲਮ ਕਦੇ ਨਹੀਂ ਦੇਖਣਗੇ।

ਇਹ ਵੀ ਪੜ੍ਹੋ: KBC 14 ਦਾ ਬਾਈਕਾਟ: ਆਮਿਰ ਖਾਨ ਨੂੰ ਸ਼ੋਅ ‘ਤੇ ਬੁਲਾਉਣ ਨਾਲ ਅਮਿਤਾਭ ਨੂੰ ਪਿਆ ਨੁਕਸਾਨ, ਲੋਕਾਂ ਨੇ ਸ਼ੋਅ ਦਾ ਬਾਈਕਾਟ ਕਰਨ ਦੀ ਕੀਤੀ ਮੰਗ

Leave a Reply

Your email address will not be published. Required fields are marked *