ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਵਿਖੇ ਵਾਪਰੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੁਲੀਸ ਪ੍ਰਸ਼ਾਸਨ ਨੇ ਘਟਨਾ ਦੇ ਮੂਲ ਕਾਰਨਾਂ ਨੂੰ ਨਜ਼ਰਅੰਦਾਜ਼ ਕਰਕੇ ਆਪਣੀ ਬਣਦੀ ਭੂਮਿਕਾ ਨਹੀਂ ਨਿਭਾਈ, ਜਿਸ ਕਾਰਨ ਸਿੱਖ ਕੌਮ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸ਼ਿਵ ਸੈਨਾ ਦੇ ਆਗੂ ਨੇ ਸਿੱਖ ਵਿਰੋਧੀ ਭੜਕਾਊ ਟਿੱਪਣੀ ਕੀਤੀ ਤਾਂ ਉਸ ਖ਼ਿਲਾਫ਼ ਸਮੇਂ ਸਿਰ ਕਾਰਵਾਈ ਹੋਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਕੁਝ ਲੋਕ ਲਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਰਕਾਰ ਇਨ੍ਹਾਂ ਨੂੰ ਰੋਕਣ ਲਈ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੂੰ ਹਿੰਦੂ ਸਿੱਖਾਂ ਦਾ ਮੁੱਦਾ ਚੁੱਕਣ ਦੀ ਆਦਤ ਹੈ ਪਰ ਗੁਰੂ ਸਾਹਿਬ ਦੀ ਸਿੱਖਿਆ ਅਨੁਸਾਰ ਸਿੱਖ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ। ਧਰਮ ਦੇ ਨਾਂ ‘ਤੇ ਵੰਡੀਆਂ ਪਾਉਣ ਵਾਲਿਆਂ ‘ਤੇ ਸਰਕਾਰ ਨੂੰ ਸ਼ਿਕੰਜਾ ਕੱਸਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕਦੇ ਵੀ ਕਿਸੇ ਧਰਮ ਦੇ ਖਿਲਾਫ ਨਹੀਂ ਸਨ ਸਗੋਂ ਲੋੜ ਪੈਣ ‘ਤੇ ਕਿਸੇ ਵੀ ਧਰਮ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਪਰ ਜਦੋਂ ਸਮਾਜ ਵਿਰੋਧੀ ਅਨਸਰ ਜਾਣਬੁੱਝ ਕੇ ਸਿੱਖਾਂ ਵਿਰੁੱਧ ਬਿਆਨਬਾਜ਼ੀ ਕਰਦੇ ਹਨ ਤਾਂ ਮਾਹੌਲ ਗੰਧਲਾ ਹੋ ਜਾਣਾ ਤੈਅ ਹੈ। ਸਰਕਾਰ ਨੂੰ ਭੜਕਾਊ ਬਿਆਨਬਾਜ਼ੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣਾ ਚਾਹੀਦਾ ਹੈ ਤਾਂ ਜੋ ਸੂਬੇ ਦਾ ਮਾਹੌਲ ਸ਼ਾਂਤਮਈ ਬਣਿਆ ਰਹੇ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।