ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਡੀਆਂ ਖੇਡਾਂ ਖੇਡ ਰਹੀਆਂ ਹਨ। ਹੁਣ ਕਾਂਗਰਸ ਪਾਰਟੀ ਨੇ ਵੀ ਸੰਗਰੂਰ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਸੰਗਰੂਰ ਉਪ ਚੋਣ ਲਈ ਕਾਂਗਰਸ ਨੇ ਦਲਵੀਰ ਸਿੰਘ ਗੋਲਡੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦਲਬੀਰ ਸਿੰਘ ਗੋਲਡੀ ਭਲਕੇ ਨਾਮਜ਼ਦਗੀਆਂ ਦਾਖ਼ਲ ਕਰ ਸਕਦੇ ਹਨ ਅਤੇ ਭਲਕੇ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਆਖ਼ਰੀ ਦਿਨ ਹੈ।
ਜ਼ਿਕਰਯੋਗ ਹੈ ਕਿ ਦਲਵੀਰ ਸਿੰਘ ਗੋਲਡੀ ਧੂਰੀ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੇ ਇਸ ਵਾਰ ਵੀ ਧੂਰੀ ਤੋਂ ਚੋਣ ਲੜੀ ਸੀ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਧੂਰੀ ਤੋਂ ਚੋਣ ਲੜ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।