ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲਾ ਨੂੰ ਕਿਸਾਨ ਜਥੇਬੰਦੀਆਂ ਨੇ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਪਿਛਲੇ 15 ਦਿਨਾਂ ਤੋਂ ਕਿਸਾਨਾਂ ਨੇ ਇਸ ਟੋਲ ਪਲਾਜ਼ਾ ‘ਤੇ ਡੇਰੇ ਲਾਏ ਹੋਏ ਸਨ ਅਤੇ NHAI ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨਾਂ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਨਾਂ ਏਡੀਸੀ ਲੁਧਿਆਣਾ ਨੂੰ ਮੰਗ ਪੱਤਰ ਵੀ ਸੌਂਪਿਆ ਹੈ, ਜਿਸ ਵਿੱਚ 6 ਮੁੱਖ ਮੰਗਾਂ ਹਨ। ਮਾਮਲਾ ਦਰਜ ਕਰ ਲਿਆ ਗਿਆ ਹੈ। ਕਿਸਾਨਾਂ ਨੇ ਟੋਲ ਪਲਾਜ਼ਾ ’ਤੇ ਤਰਪਾਲ ਵਿਛਾ ਕੇ ਰੱਸੀਆਂ ਬੰਨ੍ਹ ਦਿੱਤੀਆਂ ਹਨ। ਕਿਸਾਨਾਂ ਨੂੰ ਤਾਲੇ ਲਾਉਣ ਤੋਂ ਰੋਕਣ ਲਈ ਪੁਲੀਸ ਪ੍ਰਸ਼ਾਸਨ ਵੱਲੋਂ ਲਾਡੋਵਾਲ ਟੋਲ ਪਲਾਜ਼ਾ ’ਤੇ ਵੱਡੀ ਗਿਣਤੀ ’ਚ ਪੁਲੀਸ ਫੋਰਸ ਵੀ ਤਾਇਨਾਤ ਕੀਤੀ ਗਈ ਸੀ ਪਰ ਕਿਸਾਨ ਲਾਡੋਵਾਲ ਟੋਲ ਪਲਾਜ਼ਾ ’ਤੇ ਹੀ ਡਟੇ ਰਹੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
