ਕੁਲਤਾਰ ਸਿੰਘ ਸੰਧਵਾਂ ਨੇ ਭ੍ਰਿਸ਼ਟਾਚਾਰ ਦੇ ਖਿਲਾਫ ਭਗਵੰਤ ਮਾਨ ਦੇ ਦ੍ਰਿੜ ਇਰਾਦੇ ਦੀ ਕੀਤੀ ਸ਼ਲਾਘਾ –

ਕੁਲਤਾਰ ਸਿੰਘ ਸੰਧਵਾਂ ਨੇ ਭ੍ਰਿਸ਼ਟਾਚਾਰ ਦੇ ਖਿਲਾਫ ਭਗਵੰਤ ਮਾਨ ਦੇ ਦ੍ਰਿੜ ਇਰਾਦੇ ਦੀ ਕੀਤੀ ਸ਼ਲਾਘਾ –


ਚੰਡੀਗੜ੍ਹ, 11 ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੀ ਲਾਹਨਤ ਨੂੰ ਖਤਮ ਕਰਨ ਲਈ ਲਏ ਗਏ ਫੈਸਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਸੱਤਾ ਵਿੱਚ ਆਉਂਦੇ ਹੀ ਲੋਕਾਂ ਨੂੰ ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ। ਪੰਜਾਬ ਸਰਕਾਰ ਇਸ ਸਬੰਧੀ ਪੂਰੀ ਤਰ੍ਹਾਂ ਵਚਨਬੱਧ ਅਤੇ ਦ੍ਰਿੜ ਹੈ।

ਸ: ਸੰਧਵਾਂ ਨੇ ਮੁੱਖ ਮੰਤਰੀ ਵੱਲੋਂ ਸਰਕਾਰੀ ਅਫ਼ਸਰਾਂ ਦੀ ਹੜਤਾਲ ਸਬੰਧੀ ਲਏ ਫ਼ੈਸਲੇ ਬਾਰੇ ਕਿਹਾ ਕਿ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸ ਸਬੰਧੀ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ | . . ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਭ੍ਰਿਸ਼ਟਾਚਾਰ ਤੋਂ ਬਹੁਤ ਪੀੜਤ ਹਨ ਅਤੇ ਸਾਨੂੰ ਸਾਰਿਆਂ ਨੂੰ ਇਸ ਦੀ ਪਕੜ ਤੋਂ ਬਾਹਰ ਕੱਢਣ ਲਈ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਸ: ਸੰਧਵਾਂ ਨੇ ਕਿਹਾ ਕਿ ਹਰ ਅਧਿਕਾਰੀ ਨੂੰ ਇਸ ਵਿੱਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਕੁਝ ਲੋਕ ਸਾਰੇ ਲੋਕਾਂ ਨੂੰ ਬਦਨਾਮ ਕਰਦੇ ਹਨ। ਇਸ ਕਰਕੇ ਭ੍ਰਿਸ਼ਟ ਲੋਕਾਂ ਨੂੰ ਬੇਨਕਾਬ ਕਰਕੇ ਸਾਫ਼ ਸੁਥਰੇ ਸਮਾਜ ਦੀ ਉਸਾਰੀ ਕਰਨਾ ਸਾਡੀ ਜ਼ਿੰਮੇਵਾਰੀ ਹੈ।

  1. ਸੰਧਵਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਸਮੂਹ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁਹਿੰਮ ਦਾ ਸਮਰਥਨ ਕਰਨ ਅਤੇ ਭ੍ਰਿਸ਼ਟਾਚਾਰ ਦੀ ਲਾਹਨਤ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਦੇ ਹੱਥ ਮਜ਼ਬੂਤ ​​ਕਰਨ।

Leave a Reply

Your email address will not be published. Required fields are marked *