ਕੈਨੇਡਾ: ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਗਈ ਲੜਕੀ ਨੇ ਸਹੁਰਿਆਂ ਦੇ ਦਬਾਅ ‘ਚ ਚੁੱਕਿਆ ਇਹ ਭਿਆਨਕ ਕਦਮ – Punjabi News Portal


ਕੈਨੇਡਾ: ਮੋਗਾ ਦੇ ਪਿੰਡ ਖਾਈ ਤੋਂ ਸਟੱਡੀ ਵੀਜ਼ੇ ‘ਤੇ ਕੈਨੇਡਾ ਆਈ ਬਰੈਂਪਟਨ ਨਿਵਾਸੀ ਜਸਪ੍ਰੀਤ ਕੌਰ ਨੇ ਬੀਤੀ ਰਾਤ ਤਿੰਨ ਵਜੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਜਸਪ੍ਰੀਤ ਕੌਰ ਨੇ ਸਹੁਰਿਆਂ ਦੇ ਦਬਾਅ ਤੋਂ ਤੰਗ ਆ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਜਸਪ੍ਰੀਤ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸਰਕਾਰੀ ਨੌਕਰੀ: 10ਵੀਂ ਪਾਸ ਲਈ ਪੁਲਿਸ ਵਿਭਾਗ ‘ਚ ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

ਦੱਸਿਆ ਜਾ ਰਿਹਾ ਹੈ ਕਿ ਜਸਪ੍ਰੀਤ 3 ਸਾਲ ਪਹਿਲਾਂ ਆਈਲੈਟਸ ਕਰਨ ਤੋਂ ਬਾਅਦ ਕੈਨੇਡਾ ਆਈ ਸੀ ਅਤੇ ਇਸ ਦੌਰਾਨ ਉਸ ਨੇ ਆਪਣੇ ਪਤੀ ਗੁਰਮੀਤ ਸਿੰਘ ਨੂੰ ਪਿੰਡ ਸੋਹੀਆਂ ਤੋਂ ਕੈਨੇਡਾ ਬੁਲਾਉਣ ਲਈ 3 ਵਾਰ ਸਪਾਂਸਰ ਭੇਜਿਆ ਪਰ ਗੁਰਮੀਤ ਸਿੰਘ ਨੂੰ ਵੀਜ਼ਾ ਨਹੀਂ ਮਿਲ ਸਕਿਆ। ਵੀਜ਼ਾ ਨਾ ਮਿਲਣ ਕਾਰਨ ਗੁਰਮੀਤ ਸਿੰਘ ਦੇ ਪਰਿਵਾਰਕ ਮੈਂਬਰ ਜਸਪ੍ਰੀਤ ਕੌਰ ‘ਤੇ ਲਗਾਤਾਰ ਦਬਾਅ ਪਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਸੇ ਕਾਰਨ ਜਸਪ੍ਰੀਤ ਨੇ ਖੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ: ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਨੇ CM ਹਾਊਸ ਦਾ ਕੱਟਿਆ ਚਲਾਨ, ਜਾਣੋ ਕਾਰਨ

ਪਿਛਲੇ ਕੁਝ ਸਾਲਾਂ ਦੌਰਾਨ ਕੈਨੇਡਾ ਵਿੱਚ ਪੜ੍ਹਨ ਲਈ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋਂ ਖੁਦਕੁਸ਼ੀ ਕਰਨ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਅਤੇ ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਵਿੱਚ ਵੱਡੀ ਗਿਣਤੀ ਭਾਰਤੀ ਵਿਦਿਆਰਥੀ ਹਨ। ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਦੇ ਅੰਕੜਿਆਂ ਅਨੁਸਾਰ ਖੁਦਕੁਸ਼ੀ ਕਰਨ ਵਾਲੇ ਵਿਅਕਤੀਆਂ ਦੀ ਉਮਰ 29 ਸਾਲ ਤੋਂ ਘੱਟ ਹੈ, ਜਿਸ ਕਾਰਨ ਪੰਜਾਬ ਵਿੱਚ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ ਜੋ ਕੈਨੇਡਾ ਵਿੱਚ ਪੜ੍ਹਾਈ ਲਈ ਆ ਰਹੇ ਹਨ।




Leave a Reply

Your email address will not be published. Required fields are marked *