ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਪਿੰਡ ਲੱਖੇਵਾਲੀ ਵਿੱਚ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ


ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਸ. ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਹਲਕਾ ਮਲੋਟ ਅਧੀਨ ਪੈਂਦੇ ਮੰਡੀ ਲੱਖੇਵਾਲੀ ਵਿਖੇ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਸਰਕਾਰ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਵੱਲ ਪੂਰਾ ਧਿਆਨ ਦੇਵੇਗੀ। ਉਨ੍ਹਾਂ ਮਨਰੇਗਾ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ ਮਨਰੇਗਾ ਮਜ਼ਦੂਰਾਂ ਦੇ ਕੰਮ ਦੇ ਦਿਨ ਵਧਾਉਣ ਤੋਂ ਇਲਾਵਾ ਉਨ੍ਹਾਂ ਦੀ ਦਿਹਾੜੀ ਦੇ ਰੇਟ ਵਿੱਚ ਵਾਧਾ ਕਰਨ ਲਈ ਕੇਂਦਰ ਸਰਕਾਰ ਨੂੰ ਜਾਣੂ ਕਰਵਾਇਆ ਜਾਵੇਗਾ। ਕਾਂਗਰਸ ਹਾਈਮੈਨ ਅੱਗੇ ਪੰਜਾਬ ਕਾਂਗਰਸ, ਸਿੱਧੂ ਤੇ ਵੜਿੰਗ ਦਾ ਤਿੱਖਾ ਰਵੱਈਆ ! ਵੱਡਾ ਝਟਕਾ! | D5 Channel Punjabi ਕੈਬਨਿਟ ਮੰਤਰੀ ਨੇ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਮਨਰੇਗਾ ਮਜ਼ਦੂਰਾਂ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਹ ਆਪਣੇ ਵੱਲੋਂ ਵਿਸ਼ੇਸ਼ ਧਿਆਨ ਦੇ ਕੇ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *