ਬਰਨਾਲਾ, 31 ਦਸੰਬਰ ਪੰਜਾਬ ਦੇ ਉਚੇਰੀ ਸਿੱਖਿਆ, ਖੇਡਾਂ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਲੋਕਾਂ ਖਾਸ ਕਰਕੇ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਅਤੇ ਤੰਦਰੁਸਤੀ ਲੈ ਕੇ ਆਵੇ। ਇੱਥੇ ਜਾਰੀ ਆਪਣੇ ਨਵੇਂ ਸਾਲ ਦੀ ਵਧਾਈ ਸੰਦੇਸ਼ ਵਿੱਚ ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਾਲ ਪੂਰੇ ਸੂਬੇ ਅਤੇ ਦੇਸ਼ ਲਈ ਸ਼ਾਂਤੀ, ਵਿਕਾਸ ਅਤੇ ਤਰੱਕੀ ਵਾਲਾ ਸਾਲ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਚਹੁੰ-ਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਨਵੇਂ ਸਾਲ ਵਿੱਚ ਨਵੀਂ ਊਰਜਾ ਅਤੇ ਦੁੱਗਣਾ ਯਤਨਾਂ ਨਾਲ ਲੋਕ ਭਲਾਈ ਲਈ ਕਦਮ ਚੁੱਕੇ ਜਾਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
