ਕੈਬਨਿਟ ਮੰਤਰੀ ਹਾਊਸ ਅਲਾਟ ਹੋਣ ਤੋਂ ਬਾਅਦ 15 ਦਿਨਾਂ ਦੇ ਅੰਦਰ ਫਲੈਟ ਖਾਲੀ ਕਰਨਗੇ



ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਿਯਮਾਂ ਵਿੱਚ ਕੀਤੀ ਸੋਧ ਚੰਡੀਗੜ੍ਹ: ਕੈਬਨਿਟ ਮੰਤਰੀ ਹੁਣ ਸਰਕਾਰੀ ਘਰ ਵਾਲੇ ਵਿਧਾਇਕ ਫਲੈਟ ਦਾ ਲਾਭ ਨਹੀਂ ਲੈ ਸਕਣਗੇ। ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ (ਐਮ.ਐਲ.ਏਜ਼ ਫਲੈਟਾਂ, ਸਰਵੈਂਟ ਕੁਆਟਰਾਂ ਅਤੇ ਮੋਟਰ ਗੈਰਾਜ ਦੀ ਅਲਾਟਮੈਂਟ) ਨਿਯਮ 1971 ਵਿੱਚ ਸੋਧ ਕਰਕੇ ਨਵੇਂ ਨਿਯਮ ਬਣਾਏ ਗਏ ਹਨ। ਨੋਟੀਫਿਕੇਸ਼ਨ ਮੁਤਾਬਕ ਜਦੋਂ ਕਿਸੇ ਵੀ ਮੰਤਰੀ ਨੂੰ ਸਰਕਾਰੀ ਫਲੈਟ ਅਲਾਟ ਕੀਤਾ ਜਾਂਦਾ ਹੈ ਤਾਂ ਉਸ ਨੂੰ 15 ਦਿਨਾਂ ਦੇ ਅੰਦਰ ਮੌਜੂਦਾ ਫਲੈਟ ਖਾਲੀ ਕਰਨਾ ਹੋਵੇਗਾ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਅਗਲੇ 15 ਦਿਨਾਂ ਲਈ ਦੁੱਗਣਾ ਕਿਰਾਇਆ ਵਸੂਲਿਆ ਜਾਵੇਗਾ। ਨਵੇਂ ਨਿਯਮਾਂ ਮੁਤਾਬਕ ਜੇਕਰ ਮੰਤਰੀ ਇਕ ਮਹੀਨੇ ਬਾਅਦ ਵੀ ਫਲੈਟ ਖਾਲੀ ਨਹੀਂ ਕਰਦੇ ਹਨ ਤਾਂ ਉਨ੍ਹਾਂ ਨੂੰ ਤੈਅ ਕਿਰਾਇਆ ਦਾ 160 ਗੁਣਾ ਭੁਗਤਾਨ ਕਰਨਾ ਹੋਵੇਗਾ। ਵੇਰਵਿਆਂ ਅਨੁਸਾਰ ਫਲੈਟ ਦਾ ਕਿਰਾਇਆ ਕਰੀਬ 250 ਰੁਪਏ ਪ੍ਰਤੀ ਮਹੀਨਾ ਹੈ। ਜੇਕਰ ਮੰਤਰੀ ਇੱਕ ਮਹੀਨੇ ਬਾਅਦ ਵੀ ਫਲੈਟ ਖਾਲੀ ਨਹੀਂ ਕਰਦੇ ਹਨ ਤਾਂ ਉਨ੍ਹਾਂ ਨੂੰ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਿਰਾਇਆ ਦੇਣਾ ਪਵੇਗਾ। ਦਾ ਅੰਤ

Leave a Reply

Your email address will not be published. Required fields are marked *