ਕੋਟਕਪੂਰਾ ਗੋਲੀਕਾਂਡ ਨਾਲ ਸਬੰਧਿਤ ਮਾਮਲੇ ‘ਚ ਸੁਮੇਧ ਸਿੰਘ ਸੈਣੀ ਅੱਜ ਫਰੀਦਕੋਟ ਅਦਾਲਤ ‘ਚ ਹੋਣਗੇ ਪੇਸ਼


ਕੋਟਕਪੂਰਾ ਗੋਲੀਕਾਂਡ ਨਾਲ ਸਬੰਧਿਤ ਮਾਮਲੇ ‘ਚ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਅੱਜ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਣਗੇ। ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਇਸ ਮਾਮਲੇ ਵਿੱਚ ਜਮਾਨਤ ਮਿਲੀ ਹੈ। ਹੁਣ ਉਹ ਫਰੀਦਕੋਟ ਅਦਾਲਤ ਵਿੱਚ ਜਮਾਨਤ ਭਰਨਗੇ। ਇਸ ਮਾਮਲੇ ਨੂੰ ਲੈ ਕੇ 2 ਦਸੰਬਰ ਨੂੰ ਫਰੀਦਕੋਟ ਅਦਾਲਤ ਵਿੱਚ ਸੁਣਵਾਈ ਹੋਣੀ ਹੈ।
ਪੰਜਾਬ ਦੇ ਫਰੀਦਕੋਟ ਵਿੱਚ 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਵਿੱਚ ਲੋੜੀਂਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐਸਐਸਪੀ ਸੁਖਮਿੰਦਰ ਸਿੰਘ ਮਾਨ ਗ੍ਰਿਫ਼ਤਾਰੀ ਤੋਂ ਬਚਣ ਲਈ ਤਿੰਨਾਂ ਮੁਲਜ਼ਮਾਂ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਜਿਸ ਤੋਂ ਬਾਅਦ 30 ਸਤੰਬਰ 2023 ਨੂੰ ਉਨ੍ਹਾਂ ਦੀ ਅਰਜ਼ੀ ‘ਤੇ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਦੇ ਦਿੱਤੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *