ਬੰਗਾ (ਪੱਤਰ ਪ੍ਰੇਰਕ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਫੌਜਾ ਸਿੰਘ ਸਰਾਰੀ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਦੇ ਸਮਾਰਕ ਅੱਗੇ ਧਰਨਾ ਦਿੱਤਾ ਗਿਆ। ਜਿਸ ਵਿੱਚ ਪੰਜਾਬ ਭਰ ਤੋਂ ਸਾਬਕਾ ਅਤੇ ਮੌਜੂਦਾ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ। ਰਾਮ ਰਹੀਮ ਨੇ ਗਾਇਆ ਮੂਸੇਵਾਲਾ ਦਾ ਗਾਣਾ, ਡੇਰੇ ਚੇ ਵਾਲੀ ਥਾਪੀ! ਮੂਸੇਵਾਲਾ ਇਲਾਕੇ ਲਈ ਕੀਤਾ ਵੱਡਾ ਐਲਾਨ, ਧਰਨੇ ਵਿੱਚ ਸ਼ਾਮਲ ਹੋਏ ਕਾਂਗਰਸੀ ਆਗੂਆਂ ਨੇ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਭ੍ਰਿਸ਼ਟ ਆਗੂਆਂ ਨੂੰ ਬਚਾਉਣ ਲਈ ਸ਼ਹੀਦ ਭਗਤ ਸਿੰਘ ਜੀ ਦੇ ਨਾਂ ਦੀ ਵਰਤੋਂ ਕਰਨ ਦਾ ਅਸੀਂ ਸਖ਼ਤ ਵਿਰੋਧ ਕਰਦੇ ਹਾਂ। ਦੱਸ ਦਈਏ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦਾ ਇੱਕ ਆਡੀਓ ਕਲਿੱਪ ਵਾਇਰਲ ਹੋਇਆ ਸੀ। ਜਿਸ ਵਿੱਚ ਉਹ ਕਥਿਤ ਤੌਰ ‘ਤੇ ਆਪਣੇ ਇੱਕ ਨਜ਼ਦੀਕੀ ਸਾਥੀ ਰਾਹੀਂ ਪੈਸਿਆਂ ਦਾ ਸੌਦਾ ਤੈਅ ਕਰਦੇ ਸੁਣਿਆ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
