ਚੰਡੀਗੜ੍ਹ: ਜੰਗਲਾਤ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾਬੇਨ ਮੋਦੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਅੱਜ ਸਵੇਰੇ ਅਹਿਮਦਾਬਾਦ ਵਿਖੇ ਦੇਹਾਂਤ ਹੋ ਗਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੰਤਰੀ ਨੇ ਕਿਹਾ ਕਿ ਮਾਂ ਦਾ ਸਦਾ ਲਈ ਵਿਛੋੜਾ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
