ਚੰਡੀਗੜ੍ਹ: ਕੇਰਲ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਹੁਣ ਲਗਭਗ ਪੂਰਾ ਉੱਤਰ ਭਾਰਤ ਮਾਨਸੂਨ ਦਾ ਇੰਤਜ਼ਾਰ ਕਰ ਰਿਹਾ ਹੈ। ਜੇਕਰ ਮੌਸਮ ਵਿਭਾਗ ਦੀ ਗੱਲ ਕਰੀਏ ਤਾਂ 20 ਜੂਨ ਤੋਂ ਬਾਅਦ ਮਾਨਸੂਨ ਉੱਤਰੀ ਭਾਰਤ ਵਿੱਚ ਦਸਤਕ ਦੇ ਸਕਦਾ ਹੈ। ਦੂਜੇ ਪਾਸੇ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਕ ਅਗਲੇ 4 ਦਿਨਾਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ 12 ਅਤੇ 13 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ, ਜਦਕਿ 12 ਜੂਨ ਨੂੰ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।