ਭਾਰਤ ਦੇ ਮੋਸਟ ਵਾਂਟੇਡ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਭਾਰਤੀ ਦੂਤਾਵਾਸ ਦੇ ਅਧਿਕਾਰੀ ਨਿਖਿਲ ਗੁਪਤਾ ਖਿਲਾਫ ਦਾਇਰ ਮਾਮਲੇ ‘ਚ ਅਮਰੀਕਾ ਨੂੰ ਅਦਾਲਤ ਤੋਂ ਝਟਕਾ ਲੱਗਾ ਹੈ। ਚੈੱਕ ਗਣਰਾਜ ਦੀ ਸੁਪਰੀਮ ਕੋਰਟ ਨੇ ਭਾਰਤੀ ਦੂਤਾਵਾਸ ਦੇ ਅਧਿਕਾਰੀ ਦੀ ਹਵਾਲਗੀ ‘ਤੇ ਰੋਕ ਲਗਾ ਦਿੱਤੀ ਹੈ।ਅਮਰੀਕਾ ਹਵਾਲਗੀ ਸੰਧੀ ਦੇ ਤਹਿਤ ਭਾਰਤੀ ਦੂਤਾਵਾਸ ਦੇ ਅਧਿਕਾਰੀ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਲਿਜਾਣਾ ਚਾਹੁੰਦਾ ਹੈ। ਅਮਰੀਕਾ ਨੇ ਨਿਖਿਲ ਦੀ ਹਵਾਲਗੀ ਲਈ ਚੈੱਕ ਗਣਰਾਜ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਨੇ ਅਮਰੀਕਾ ਹਵਾਲੇ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਪਰ ਨਿਖਿਲ ਗੁਪਤਾ ਨੇ ਇਸ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ।ਭਾਰਤੀ ਦੂਤਾਵਾਸ ਦੇ ਅਧਿਕਾਰੀ ਨਿਖਿਲ ਗੁਪਤਾ ‘ਤੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਅਮਰੀਕਾ ਦਾ ਇਲਜ਼ਾਮ ਹੈ ਕਿ ਨਿਖਿਲ ਗੁਪਤਾ ਕਥਿਤ ਤੌਰ ‘ਤੇ ਇੱਕ ਭਾਰਤੀ ਅਧਿਕਾਰੀ ਦੇ ਇਸ਼ਾਰੇ ‘ਤੇ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚ ਰਿਹਾ ਸੀ।ਅਮਰੀਕਾ ਦੇ ਇਸ਼ਾਰੇ ‘ਤੇ ਨਿਖਿਲ ਨੂੰ ਪਿਛਲੇ ਸਾਲ 30 ਜੂਨ ਨੂੰ ਚੈੱਕ ਅਧਿਕਾਰੀਆਂ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਨਿਖਿਲ ਗੁਪਤਾ ਨੇ ਸੁਪਰੀਮ ਕੋਰਟ ‘ਚ ਆਪਣੀ ਪਟੀਸ਼ਨ ਦਾਇਰ ਕਰਕੇ ਚੈੱਕ ਅਧਿਕਾਰੀਆਂ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਦੋਸ਼ ਲਗਾਇਆ ਸੀ। ਹੁਣ ਚੈੱਕ ਸੁਪਰੀਮ ਕੋਰਟ ਵੀ ਇਨ੍ਹਾਂ ਦੋਸ਼ਾਂ ਦੀ ਜਾਂਚ ਕਰੇਗੀ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
