ਗੈਂਗਸਟਰਾਂ ਦੀ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਨੇ 573 ਛਾਪੇ ਮਾਰੇ; 279 ਫੜੇ ਗਏ

ਗੈਂਗਸਟਰਾਂ ਦੀ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਨੇ 573 ਛਾਪੇ ਮਾਰੇ; 279 ਫੜੇ ਗਏ

ਗੈਂਗਸਟਰਾਂ ਦੀ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਨੇ 573 ਛਾਪੇ ਮਾਰੇ; 279 ਫੜੇ ਗਏ

*- ਪੁਲਿਸ ਟੀਮਾਂ ਨੇ 143 ਵਿਅਕਤੀਆਂ ਵਿਰੁੱਧ ਰੋਕਥਾਮੀ ਕਾਰਵਾਈ ਵੀ ਕੀਤੀ, 13 ਨੂੰ ਤਸਦੀਕ ਤੋਂ ਬਾਅਦ ਛੱਡ ਦਿੱਤਾ ਗਿਆ*

*- ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੈਂਗਸਟਰ-ਸਬੰਧਤ ਜਾਣਕਾਰੀ ਦੀ ਗੁਮਨਾਮ ਤੌਰ ‘ਤੇ ਰਿਪੋਰਟ ਕਰ ਸਕਦੇ ਹਨ*

ਚੰਡੀਗੜ੍ਹ, 17 ਮਈ:

ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਆਪਣੇ 117ਵੇਂ ਦਿਨ ਵਿੱਚ ਦਾਖਲ ਹੋ ਰਹੀ ਹੈ, ਪੰਜਾਬ ਪੁਲਿਸ ਨੇ ਐਤਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 573 ਛਾਪੇ ਮਾਰੇ।

ਜਾਣਕਾਰੀ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ “ਗੈਂਗਸਟਰਾਂ ਦੀ ਵਾਰ” ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਨਾਲ ਤਾਲਮੇਲ ਕਰਕੇ ਪੰਜਾਬ ਭਰ ਵਿੱਚ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ।

117ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 279 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 29,979 ਹੋ ਗਈ।

ਇਸ ਤੋਂ ਇਲਾਵਾ 143 ਵਿਅਕਤੀਆਂ ਵਿਰੁੱਧ ਰੋਕਥਾਮ ਦੀ ਕਾਰਵਾਈ ਕੀਤੀ ਗਈ ਹੈ, ਜਦਕਿ 13 ਵਿਅਕਤੀਆਂ ਨੂੰ ਤਸਦੀਕ ਕਰਕੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋਕ ਗੁਮਨਾਮ ਤੌਰ ‘ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੀ ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ।

———

Leave a Reply

Your email address will not be published. Required fields are marked *