ਭਾਜਪਾ ਦੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇੱਥੇ ਦਾਅਵਾ ਕੀਤਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦੇ ਪਾਣੀਆਂ ’ਤੇ ਪੰਜਾਬ ਦਾ ਪੂਰਾ ਹੱਕ ਹੈ। ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇੱਕ ਬੂੰਦ ਵੀ ਨਹੀਂ ਹੈ। ਉਹ ਅੱਜ ਇੱਥੇ ਆਗਾਮੀ ਨਗਰ ਨਿਗਮ ਚੋਣਾਂ ਅਤੇ ਤਿਰੰਗਾ ਯਾਤਰਾ ਦੇ ਮੱਦੇਨਜ਼ਰ ਭਾਜਪਾ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਆਮ ਆਦਮੀ ਪਾਰਟੀ ਖਾਸ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ। ਦਿੱਲੀ ਦੀ ਆਬਕਾਰੀ ਨੀਤੀ ਨੂੰ ਵਾਪਸ ਲੈਣ ਦਾ ਜ਼ਿਕਰ ਕਰਦਿਆਂ ਭਾਜਪਾ ਆਗੂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟ ਹੈ।
ਇਸ ਮੌਕੇ ਉਨ੍ਹਾਂ ਨਾਲ ਹੋਰ ਵੇਈਂ ਪਾਰਟੀ ਵਰਕਰ ਹਾਜ਼ਰ ਸਨ