ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦੇ ਨਾਂ ਨੂੰ ਲੈ ਕੇ ਕਾਫੀ ਸਮੇਂ ਤੋਂ ਬਹਿਸ ਚੱਲ ਰਹੀ ਸੀ। ਇਹ ਹਵਾਈ ਅੱਡਾ ਪੰਜਾਬ ਦੀ ਧਰਤੀ ‘ਤੇ ਬਣਿਆ ਹੈ। ਇਸੇ ਕਰਕੇ ਪੰਜਾਬ ਦੇ ਆਗੂ ਇਸ ਨੂੰ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡਾ ਕਹਿਣ ’ਤੇ ਇਤਰਾਜ਼ ਜਤਾ ਰਹੇ ਸਨ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ 25 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਸ਼ਹੀਦੇ ਆਜ਼ਮ ਨੂੰ ਸ਼ਰਧਾਂਜਲੀ ਵਜੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।