ਨਾਭਾ (ਪੱਤਰ ਪ੍ਰੇਰਕ): ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ ਪਰ ਦੂਜੇ ਦਿਨ ਵੀ ਉਨ੍ਹਾਂ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ ਰਿਹਾਅ ਨਹੀਂ ਕੀਤਾ ਗਿਆ। ਦਰਅਸਲ ਮੁਹਾਲੀ ਅਦਾਲਤ ਵੱਲੋਂ ਜੇਲ੍ਹ ਪ੍ਰਸ਼ਾਸਨ ਨੂੰ ਜੋ ਫੈਕਸ ਭੇਜਿਆ ਗਿਆ ਸੀ, ਉਸ ਵਿੱਚ ਤੱਥ ਸਹੀ ਨਾ ਹੋਣ ਕਾਰਨ ਧਾਰਾਵਾਂ ਵਿੱਚ ਵਾਧਾ ਕੀਤਾ ਗਿਆ ਹੈ। ਕੇਂਦਰ ਦਾ ਨਵਾਂ ਫ਼ਰਮਾਨ, ਲੋਕਾਂ ਨੂੰ ਝਟਕਾ, ਮੂਸੇਵਾਲਾ ਮਾਮਲੇ ‘ਚ ਵੱਡੀ ਗ੍ਰਿਫ਼ਤਾਰੀ, ਸੁਖਬੀਰ ਬਾਦਲ ਦੇ ਖੁਲਾਸੇ, ਇਸ ਕਾਰਨ ਸਾਧੂ ਸਿੰਘ ਧਰਮਸੌਤ ਹੁਣ ਜੇਲ੍ਹ ‘ਚ ਹੀ ਰਹਿਣਗੇ। ਇਸ ਤੋਂ ਨਾਰਾਜ਼ ਕਾਂਗਰਸੀ ਵਰਕਰਾਂ ਨੇ ਨਵੀਂ ਜ਼ਿਲ੍ਹਾ ਜੇਲ੍ਹ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ। ਇਸ ਮੌਕੇ ਜੇਲ੍ਹ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਨੇ ਦੱਸਿਆ ਕਿ ਮੁਹਾਲੀ ਅਦਾਲਤ ਤੋਂ ਸਾਨੂੰ ਜੋ ਫੈਕਸ ਮਿਲਿਆ ਹੈ, ਉਸ ਵਿੱਚ ਧਾਰਾਵਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਕਰ ਕੇ ਸਾਧੂ ਸਿੰਘ ਧਰਮਸੌਤ ਨੂੰ ਹੁਣ ਰਿਹਾਅ ਨਹੀਂ ਕੀਤਾ ਜਾ ਸਕਦਾ। ਧਰਮਸੌਤ ਨੂੰ ਹੁਣ ਦੁਬਾਰਾ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਟ੍ਰੈਫਿਕ ਨਿਯਮਾਂ ‘ਚ ਵੱਡਾ ਬਦਲਾਅ, ਸਾਵਧਾਨ, ਨਵੇਂ ਨਿਯਮ ਲਾਗੂ, ਗੱਡੀ ਚਲਾਉਣ ਤੋਂ ਪਹਿਲਾਂ ਦੇਖ ਲਓ || ਜਾਣੋ ਕੀ ਹੈ ਮਾਮਲਾ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਜੰਗਲਾਤ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੌਤ ਪਿਛਲੇ ਕੁਝ ਦਿਨਾਂ ਤੋਂ ਨਾਭਾ ਜੇਲ੍ਹ ਵਿੱਚ ਬੰਦ ਹਨ। ਉਸ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਧਰਮਸੋਤ ‘ਤੇ ਇਕ ਦਰੱਖਤ ਦੀ ਕਟਾਈ ਲਈ ਪਰਮਿਟ ਧਾਰਕਾਂ ਤੋਂ 500 ਰੁਪਏ ਕਮਿਸ਼ਨ ਲੈਣ ਦਾ ਦੋਸ਼ ਹੈ। ਭਾਵੇਂ ਇਸ ਮਾਮਲੇ ਵਿੱਚ ਹਾਈਕੋਰਟ ਵੱਲੋਂ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ ਪਰ ਇਸ ਕੇਸ ਵਿੱਚ ਨਵੀਂ ਧਾਰਾ ਜੋੜਨ ਕਾਰਨ ਸਾਧੂ ਸਿੰਘ ਧਰਮਸੌਤ ਨੂੰ ਹੁਣ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
