ਐਸ.ਏ.ਐਸ.ਨਗਰ: ਸ੍ਰੀ ਅਮਿਤ ਤਲਵਾੜ, ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਸੇ ਵੀ ਕਿਸਮ ਦੇ ਪ੍ਰਦਰਸ਼ਨ, ਰੈਲੀ, ਮੀਟਿੰਗ, ਧਰਨਾ, ਨਾਅਰੇਬਾਜ਼ੀ ਕਰਨ ਲਈ ਪੌਦੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਘੱਲੂਘਾਰਾ ਦਿਵਸ ਨੂੰ ਮੁੱਖ ਰੱਖਦਿਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ‘ਤੇ ਪ੍ਰੋਗਰਾਮ ਉਲੀਕੇ ਜਾਣਗੇ | ਅਜਿਹੇ ‘ਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕਣੇ ਜ਼ਰੂਰੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ ਵਿਆਹ ਸ਼ਾਦੀਆਂ ਅਤੇ ਸ਼ੋਕ ਸਮਾਗਮਾਂ ‘ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 06-06-2022 ਤੋਂ 31-07-2022 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।